ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਦੀ ਅਗਵਾਈ ਹੇਠ ਭਾਗੀਵਾਂਦਰ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ
ਤਲਵੰਡੀ ਸਾਬੋ, 22 ਅਗਸਤ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਅੰਦਰ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਵੱਡਾ ਕਰਨ ਲਈ ਭਾਜਪਾ ਦੇ ਨਵ ਨਿਯੁਕਤ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਭਾਗੀਵਾਂਦਰ ਦੇ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਆਰਥਿਕ ਪੱਖੋਂ ਪਛੜੇ ਲੋਕਾਂ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਨਾ ਤਾਂ ਸੂਬੇ ਦੀ ਸਰਕਾਰ ਨੇ ਕਦੇ ਉਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਲਾਭ ਲੈਣ ਦਿੱਤਾ ਅਤੇ ਨਾ ਹੀ ਲੋਕਾਂ ਨੂੰ ਅਜਿਹੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਗਿਆ।
ਤਲਵੰਡੀ ਸਾਬੋ, 22 ਅਗਸਤ (ਰਣਜੀਤ ਸਿੰਘ ਰਾਜੂ)- ਹਲਕਾ ਤਲਵੰਡੀ ਸਾਬੋ ਅੰਦਰ ਭਾਰਤੀ ਜਨਤਾ ਪਾਰਟੀ ਦਾ ਕਾਫ਼ਲਾ ਵੱਡਾ ਕਰਨ ਲਈ ਭਾਜਪਾ ਦੇ ਨਵ ਨਿਯੁਕਤ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਵੱਲੋਂ ਆਰੰਭੀ ਮੁਹਿੰਮ ਤਹਿਤ ਅੱਜ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਭਾਗੀਵਾਂਦਰ ਦੇ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਨੇ ਕਿਹਾ ਕਿ ਆਰਥਿਕ ਪੱਖੋਂ ਪਛੜੇ ਲੋਕਾਂ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਨਾ ਤਾਂ ਸੂਬੇ ਦੀ ਸਰਕਾਰ ਨੇ ਕਦੇ ਉਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਲਾਭ ਲੈਣ ਦਿੱਤਾ ਅਤੇ ਨਾ ਹੀ ਲੋਕਾਂ ਨੂੰ ਅਜਿਹੀਆਂ ਸਕੀਮਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਅਸੀਂ ਨਾ ਕੇਵਲ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਵਾਂਗੇ ਸਗੋਂ ਉਨ੍ਹਾਂ ਦਾ ਲਾਭ ਵੀ ਲੋਕਾਂ ਨੂੰ ਦਿਵਾਉਣ ਦੇ ਯਤਨ ਆਰੰਭ ਦਿੱਤੇ ਗਏ ਹਨ। ਇਸ ਮੌਕੇ ਭਾਜਪਾ ‘ਚ ਸ਼ਾਮਿਲ ਹੋਣ ਵਾਲਿਆਂ ਚ ਓਮ, ਰਾਮ, ਬਲਜੀਤ ਸਿੰਘ, ਕ੍ਰਿਸ਼ਨ ਰਾਮ, ਬਾਵਾ ਸਿੰਘ, ਮੱਲਾ ਸਿੰਘ, ਗੁਰਜੀਤ ਸਿੰਘ, ਅਮਰਜੀਤ ਸਿੰਘ, ਗੁਰਕੀਰਤ ਸਿੰਘ, ਮਨਪ੍ਰੀਤ ਸਿੰਘ, ਜੋਗਾ ਸਿੰਘ ਤੇ ਗੁਰਪ੍ਰੀਤ ਸਿੰਘ ਦੇ ਨਾਂ ਸ਼ਾਮਿਲ ਹਨ, ਜਿਨ੍ਹਾਂ ਨੂੰ ਪਾਰਟੀ ‘ਚ ਸ਼ਾਮਿਲ ਕਰਦਿਆਂ ਨਵਜੋਤ ਸਿੰਘ ਗੁਣੀ ਨੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਵਜੋਤ ਸਿੰਘ ਗੁਣੀ ਦੇ ਪਿਤਾ ਤੇ ਇਲਾਕੇ ਦੇ ਮੋਹਰੀ ਆਗੂ ਸੁਖਵਿੰਦਰ ਸਿੰਘ ਗੁਣੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਵੀ ਮੌਜੂਦ ਸਨ।