30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੋਬਾਈਲ ਚੋਰੀ ਕਰਨ ਦੇ ਆਦੀ ਦੋ ਕਾਬੂ, 1 ਮੋਬਾਈਲ ’ਤੇ ਮੋਟਰ ਸਾਈਕਲ ਬਰਾਮਦ

ਬਠਿੰਡਾ, 29 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮੋਬਾਇਲ ਫ਼ੋਨ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਇਕ ਮੋਬਾਇਲ ਫ਼ੋਨ ਅਤੇ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਰਣਧੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਕਲੋਨੀ ਵਿਖੇ ਮੁਖ਼ਬਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ।

ਅਜੀਤ ਡੈਸਕ 30-08-2026
ਬਠਿੰਡਾ, 29 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮੋਬਾਇਲ ਫ਼ੋਨ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਇਕ ਮੋਬਾਇਲ ਫ਼ੋਨ ਅਤੇ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਰਣਧੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਕਲੋਨੀ ਵਿਖੇ ਮੁਖ਼ਬਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮੁਲਤਾਨੀਆਂ ਰੋਡ ਪਾਸੋਂ ਦੋ ਮੋਟਰ ਸਾਈਕਲ ਸਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮੋਬਾਇਨ ਫ਼ੋਨ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੁਰਪਿਆਰ ਸਿੰਘ, ਦਿਲਬਾਗ ਸਿੰਘ ਵਾਸੀ ਪਿੰਡ ਬੁਰਜ ਮਹਿਮਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਿਨ੍ਹਾਂ ’ਤੇ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਪੰਚਮੁਖੀ ਸ਼੍ਰੀ ਬਾਲਾਜੀ ਮੰਦਰ ਵਿਚ ਸ਼ਰਧਾ ਨਾਲ ਮਨਾਇਆ ਰੱਖੜੀ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।