7 ਨੂੰ ਮਹਿਰਾਜ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ- ਚੇਅਰਮੈਨ ਵੈਦ
ਮਹਿਰਾਜ, 3 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਸਤੰਬਰ ਨੂੰ ਮਹਿਰਾਜ ਵਿਖੇ ਲੋਕ ਮਿਲਣੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ਚੇਅਰਮੈਨ ਜਗਸੀਰ ਸਿੰਘ ਵੈਦ ਨੇ ਕਿਹਾ ਕਿ ਲੋਕ ਆਪਣੇ ਮਸਲੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਲਈ ਵੱਡੀ ਗਿਣਤੀ ਵਿਚ ਪਹੁੰਚਣਗੇ ।
ਅਜੀਤ ਡੈਸਕ
04-09-2026