05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਥਾਣਾ ਨੰਦਗੜ੍ਹ ਦੀ ਪੁਲਿਸ ਵਲੋਂ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਸੰਗਤ ਮੰਡੀ, 4 ਸਤੰਬਰ (ਅੰਮ੍ਰਿਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਪੁਲਿਸ ਪੁਲਿਸ ਨੇ ਦੋ ਵਿਅਕਤੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵਲੋਂ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਪੁਲਿਸ ਪਾਰਟੀ ਸਮੇਤ ਹਲਕੇ ਦੇ ਪਿੰਡਾਂ ’ਚ ਗਸ਼ਤ ਕੀਤੀ ਜਾ ਰਹੀ ਸੀ।

ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤੇ ਵਿਅਕਤੀ ਪੁਲਿਸ ਪਾਰਟੀ ਨਾਲ। ਤਸਵੀਰ : ਅੰਮ੍ਰਿਤਪਾਲ ਸ਼ਰਮਾ 05-09-2026
ਸੰਗਤ ਮੰਡੀ, 4 ਸਤੰਬਰ (ਅੰਮ੍ਰਿਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਪੁਲਿਸ ਪੁਲਿਸ ਨੇ ਦੋ ਵਿਅਕਤੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵਲੋਂ ਸ਼ੱਕੀ ਪੁਰਸ਼ਾਂ ਦੀ ਭਾਲ ’ਚ ਪੁਲਿਸ ਪਾਰਟੀ ਸਮੇਤ ਹਲਕੇ ਦੇ ਪਿੰਡਾਂ ’ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਜੰਗੀਰਾਣਾ ਤੋਂ ਪਿੰਡ ਬੰਬੀਹਾ ਵੱਲ ਜਾਂਦੀ ਨਹਿਰ ਦੀ ਪਟੜੀ ’ਤੇ ਪਹੁੰਚੇ ਤਾਂ ਸ਼ੱਕੀ ਹਾਲਤਾਂ ’ਚ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀ ਉਨ੍ਹਾਂ ਨੂੰ ਆਉਂਦੇ ਮਿਲੇ, ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਨੂੰ ਰੋਕ ਕੇ ਪੁੱਛ ਪੜਤਾਲ ਕੀਤੀ ਤਾਂ ਉਨ੍ਹਾਂ ਪਾਸੋਂ ਇੱਕ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਹੋਇਆ। ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਿਲੇ ਪੁਲਿਸ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਦੇ ਆਧਾਰ ’ ਤੇ ਉਨ੍ਹਾਂ ਵਲੋਂ ਚੋਰੀ ਕੀਤੇ ਚਾਰ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਨੇ ਕੁੱਲ ਪੰਜ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੰਘੇ ਸਿੰਘ ਉਰਫ਼ ਸੰਜੇ ਪੁੱਤਰ ਕਾਲਾ ਸਿੰਘ ਵਾਸੀ ਲੂਲਬਾਈ ਅਤੇ ਹਰਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਬਹਾਦਰਗੜ੍ਹ ਜੰਡੀ ਵਜੋਂ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਬਰਾਮਦ ਕੀਤੇ ਮੋਟਰਸਾਈਕਲਾਂ ਵਿੱਚ ਹੀਰੋ ਸਪਲੈਂਡਰ ਨੰਬਰ ਪੀ.ਬੀ.03.ਏ .ਐਕਸ.1039, ਹੀਰੋ ਐਚ.ਐਫ. ਡੀਲਕਸ ਨੰਬਰ ਪੀ.ਬੀ.03.ਏ.ਯੂ.8569, ਹੀਰੋ ਸਪਲੈਂਡਰ ਨੰਬਰ ਐਚ.ਆਰ.20.ਏ.ਯੂ.4319, ਹੀਰੋ ਐੱਚ.ਐਫ. ਡੀਲਕਸ ਨੰਬਰ ਪੀ. ਬੀ.03.ਬੀ. ਡੀ.6730 ਅਤੇ ਬਜਾਜ ਸੀ.ਟੀ.100 ਨੰਬਰ ਪੀ.ਬੀ.30.ਕਿਊ.5825 ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।