05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਨੇ ਨੈਤਿਕ ਸਿੱਖਿਆ ਇਮਤਿਹਾਨ 2026 ਦਾ ਨਤੀਜਾ ਐਲਾਨਿਆ

ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) 2026 ਦਾ ਨਤੀਜਾ ਐਲਾਨਿਆ ਗਿਆ। ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ ਅਤੇ ਸਕੱਤਰ ਡਾ.

ਬਠਿੰਡਾ ’ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ੍ਰੀ ਕ੍ਰਿਸ਼ਨ ਦੇ ਰੂਪ ’ਚ ਸਜਿਆ ਇਕ ਨੰਨ੍ਹਾ ਬੱਚਾ ਤੇਜਸ ਪ੍ਰਤਾਪ ਸ਼ਰਮਾ। ਤਸਵੀਰ ਤੇ ਵੇਰਵਾ : ਲਵਲੀ 05-09-2026
ਬਠਿੰਡਾ, 4 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) 2026 ਦਾ ਨਤੀਜਾ ਐਲਾਨਿਆ ਗਿਆ। ਖੇਤਰ ਬਠਿੰਡਾ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ ਅਤੇ ਸਕੱਤਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ ਸੈਕੰਡਰੀ ਗਰੁੱਪ ( 9 ਵੀਂ ਤੋਂ 12ਵੀਂ) ਵਿਚ ਸੁਖਨੂਰ ਕੌਰ ਪੁੱਤਰੀ ਤਰਸੇਮ ਸਿੰਘ, ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਪੁੱਤਰੀ ਗੁਰਦਿੱਤ ਸਿੰਘ, ਮੈਰੀਟੋਰੀਅਸ ਸਕੂਲ ਬਠਿੰਡਾ ਨੇ ਦੂਜਾ, ਸੁਮਨਦੀਪ ਕੌਰ ਪੁੱਤਰੀ ਗੁਰਪਾਲ ਸਿੰਘ, ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਿਉਣ ਨੇ ਤੀਜਾ, ਤਨਵੀਰ ਕੌਰ ਪੁੱਤਰੀ ਸੁਖਜਿੰਦਰ ਸਿੰਘ, ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਨੇ ਚੌਥਾ ਅਤੇ ਕਿਰਤਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਠਿੰਡਾ ਨੇ ਪੰਜਵਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮਿਡਲ ਗਰੁੱਪ (6ਵੀਂ ਤੋਂ 8ਵੀਂ) ਵਿਚ ਹਰਨੂਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ, ਲਿਟਲ ਫਲਾਵਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਨੇ ਪਹਿਲਾ, ਏਕਮਨੂਰ ਕੌਰ ਪੁੱਤਰੀ ਅਰਸ਼ਦੀਪ ਸਿੰਘ, ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਨੇ ਦੂਜਾ, ਮੁਸਕਾਨ ਪੁੱਤਰੀ ਸੰਤੋਸ਼ ਕੁਮਾਰ, ਲਿਟਲ ਫਲਾਵਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਨੇ ਤੀਜਾ, ਗੁਰਨੂਰ ਸਿੰਘ ਪੁੱਤਰ ਕੁਲਵਿੰਦਰ ਸਿੰਘ, ਟੋਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਨੇ ਚੌਥਾ ਅਤੇ ਬਲਕਾਰ ਸਿੰਘ ਪੁੱਤਰ ਜਗਤਾਰ ਸਿੰਘ, ਸਰਕਾਰੀ ਹਾਈ ਸਕੂਲ ਗਿੱਦੜ, ਜ਼ਿਲ੍ਹਾ ਬਠਿੰਡਾ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਅਹੁਦੇਦਾਰਾਂ ਨੇ ਦੱਸਿਆ ਕਿ ਸੈਕੰਡਰੀ ਗਰੁੱਪ ਵਿਚ 31 ਅਤੇ ਮਿਡਲ ਗਰੁੱਪ ਵਿਚ 24 ਵਿਦਿਆਰਥੀਆਂ ਨੂੰ ਮੈਰਿਟ ਸਥਾਨ ਲਈ ਚੁਣਿਆ ਗਿਆ ਹੈ। ਅਕਤੂਬਰ ਮਹੀਨੇ ਕਰਵਾਏ ਜਾਣ ਵਾਲੇ ਅੰਤਰ-ਸਕੂਲ ਯੁਵਕ ਮੇਲੇ ਦੌਰਾਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਅਤੇ ਮੈਰਿਟ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਵਿਸ਼ੇਸ਼ ਟਰਾਫੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਇਮਤਿਹਾਨ ਅਤੇ ਨਤੀਜੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿਚ ਸਰਪ੍ਰਸਤ ਬਲਵੰਤ ਸਿੰਘ ਮਾਨ, ਸੁਰਿੰਦਰ ਪਾਲ ਸਿੰਘ ਐਡੀਸ਼ਨਲ ਖੇਤਰ ਸਕੱਤਰ, ਰਮਨਦੀਪ ਸਿੰਘ ਯੂਨਿਟ ਇੰਚਾਰਜ ਰਾਮਪੁਰਾ ਫੂਲ, ਊਧਮ ਸਿੰਘ ਯੂਨਿਟ ਸਕੱਤਰ ਲਹਿਰਾ ਮੁਹੱਬਤ, ਡਾ. ਵੀਰਪਾਲ ਕੌਰ, ਪਵਿੱਤਰ ਕੌਰ ਇੰਚਾਰਜ ਇਸਤਰੀ ਵਿੰਗ ਲਹਿਰਾ ਮੁਹੱਬਤ, ਸੁਖਵਿੰਦਰ ਕੌਰ, ਗੁਰਸੇਵਕ ਸਿੰਘ, ਇਕਬਾਲ ਸਿੰਘ ਕਾਉਣੀ, ਜਸਬੀਰ ਸਿੰਘ ਅਤੇ ਅਵਤਾਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਮਨਾਇਆ ਅਗਲੀ ਖ਼ਬਰ ਕ੍ਰਿਸ਼ਨ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।