06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਨਾਤਨ ਧਰਮ ਸਭਾ ਨੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੀ ਸਨਾਤਨ ਧਰਮ ਸਭਾ ਬਠਿੰਡਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਤੇ ਭਗਤਾਂ ਵਲੋਂ ਪਰਿਵਾਰ ਸਮੇਤ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ।

ਅਜੀਤ ਡੈਸਕ 06-09-2026
ਬਠਿੰਡਾ, 5 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੀ ਸਨਾਤਨ ਧਰਮ ਸਭਾ ਬਠਿੰਡਾ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਵਾਸੀਆਂ ਤੇ ਭਗਤਾਂ ਵਲੋਂ ਪਰਿਵਾਰ ਸਮੇਤ ਸਮਾਗਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਗਈ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸੰਬੰਧੀ ਸਭਾ ਵਲੋਂ ਮੁੱਖ ਪ੍ਰੋਗਰਾਮ ਸਥਾਨਕ ਹਾਥੀ ਵਾਲਾ ਮੰਦਿਰ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਕੌਮੀ ਉਪ-ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸਭਾ ਤੇ ਸਮੂਹ ਸ਼ਹਿਰ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਸ਼੍ਰੀ ਸ਼ਿਵ ਮੰਦਿਰ ਮਹਿਣਾ ਚੌਕ ਅਤੇ ਸ਼੍ਰੀ ਸ਼ਨਿਦੇਵ ਮੰਦਿਰ ਸੰਗੂਆਣਾ ਬਸਤੀ ਵਿਖੇ ਵੀ ਸ੍ਰੀ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ ਤੇ ਮੰਦਿਰਾਂ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ, ਜੋ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਇਸ ਦੌਰਾਨ ਸਕੂਲੀ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਰੂਪ ਵਿਚ ਸਜ ਕੇ ਕੋਰੀਓਗ੍ਰਾਫ਼ੀਆਂ ਦੀ ਪੇਸ਼ਕਾਰੀ ਕੀਤੀ ਗਈ ਅਤੇ ਸ਼ਾਮ ਦੇ 6 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਮੰਦਿਰਾਂ ਵਿਚ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੈਕਾਰੇ ਗੂੰਜਦੇ ਰਹੇ।ਇਸ ਮੌਕੇ ਸ਼੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਐਡਵੋਕੇਟ ਅਭੈ ਸਿੰਗਲਾ, ਉਪ-ਪ੍ਰਧਾਨ ਕੇ.ਕੇ. ਅਗਰਵਾਲ, ਜਨਰਲ ਸਕੱਤਰ ਐਡਵੋਕੇਟ ਅਨਿਲ ਗੁਪਤਾ, ਵਿੱਤ ਸਕੱਤਰ ਐਡਵੋਕੇਟ ਜਤਿੰਦਰ ਕੁਮਾਰ ਗੁਪਤਾ, ਪ੍ਰਬੰਧਕੀ ਸਕੱਤਰ ਵਿਸ਼ਵਾਮਿਤਰ ਬਾਂਸਲ ਤੇ ਹਾਥੀ ਵਾਲਾ ਮੰਦਿਰ ਦੇ ਪ੍ਰਧਾਨ ਸੰਜੀਵ ਗੋਇਲ, ਸ਼ਿਵ ਮੰਦਿਰ ਦੇ ਪ੍ਰਧਾਨ ਅਰੁਣ ਮੰਗਲ ਤੇ ਪ੍ਰਕਾਸ਼ ਚੰਦ ਨੇ ਮਨਪ੍ਰੀਤ ਸਿੰਘ ਬਾਦਲ, ਮੇਅਰ ਪਦਮਜੀਤ ਮਹਿਤਾ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਸਮੂਹ ਸ਼ਹਿਰ ਵਾਸੀਆਂ ਤੇ ਭਗਤਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਮਨਾਇਆ ਅਧਿਆਪਕ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨ ਭੜਕੇ, ਡੀ.ਸੀ. ਤੇ ਐੱਸ.ਐੱਸ.ਪੀ. ਦੀ ਕੋਠੀ ਘੇਰੀ ਐੱਸ.ਐੱਸ.ਪੀ. ਨੇ ਧਰਨੇ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।