06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭੀਖੀ ’ਚ ਮੀਟਿੰਗ ਕੱਲ੍ਹ

ਮਾਨਸਾ, 5 ਸਤੰਬਰ (ਸ. ਰਿ.)

ਅਜੀਤ ਡੈਸਕ 06-09-2026
ਮਾਨਸਾ, 5 ਸਤੰਬਰ (ਸ.ਰਿ.)- ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 7 ਸਤੰਬਰ ਨੂੰ ਗੁਰਦੁਆਰਾ ਬੂੰਗਾ ਸਾਹਿਬ ਬੱਲੜ ਤੇ ਢਿੱਲੋਂ ਪੱਤੀ ਭੀਖੀ ਵਿਖੇ ਅਹਿਮ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ ਕਰਨਗੇ। ਜਥੇਦਾਰ ਪਰਮਜੀਤ ਸਿੰਘ ਭੀਖੀ ਨੇ ਦੱਸਿਆ ਕਿ ਇਸ ਮੌਕੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਚਰਨਜੀਤ ਕੌਰ ਬੀਰੋਕੇ ਤੋਂ ਇਲਾਵਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ’ਚ ਦਲ ਦੀ ਨਿਯੁਕਤੀ ਲਈ ਨਿੱਤ ਰੋਜ਼ ਅੱਧੀ ਦਰਜਨ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾਣਗੀਆਂ।
ਪਿਛਲੀ ਖ਼ਬਰ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਕੰਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਪੱਕੇ ਮੋਰਚੇ ਦੇ ਚੱਲਦਿਆਂ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਤੇ ਐੱਸ.ਐੱਸ.ਪੀ. ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।