07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦੀਪ ਇੰਸਟੀਚਿਊਟ ਆਫ਼ ਨਰਸਿੰਗ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਲਹਿਰਾ ਮੁਹੱਬਤ, 6 ਸਤੰਬਰ (ਸੁਖਪਾਲ ਸਿੰਘ ਸੁੱਖੀ)-ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਕਾਲਜ ਵਲੋਂ ਵਿਸ਼ੇਸ਼ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ ਤੇ ਨਰਸਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ।

ਅਜੀਤ ਡੈਸਕ 07-09-2026
ਲਹਿਰਾ ਮੁਹੱਬਤ, 6 ਸਤੰਬਰ (ਸੁਖਪਾਲ ਸਿੰਘ ਸੁੱਖੀ)-ਦੀਪ ਇੰਸਟੀਚਿਊਟ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸ ਲਹਿਰਾ ਮੁਹੱਬਤ ਵਿਖੇ ਅਧਿਆਪਕ ਦਿਵਸ ਮੌਕੇ ਕਾਲਜ ਵਲੋਂ ਵਿਸ਼ੇਸ਼ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਹੋਈ ਤੇ ਨਰਸਿੰਗ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣ, ਗੀਤ ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਜੀ.ਐਨ.ਐਮ ਤੇ ਏ.ਐਨ.ਐਮ ਦੀਆਂ ਵਿਦਿਆਰਥਣਾਂ ਵਲੋਂ ਕੇਕ ਕੱਟਣ ਤੋਂ ਬਾਅਦ ਆਪਣੇ ਅਧਿਆਪਕਾਂ ਨੂੰ ਫੁੱਲ ਤੇ ਯਾਦਗਾਰੀ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢਿੱਲੋਂ ਨੇ ਅਧਿਆਪਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਵਿਸ਼ੇਸ਼ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮਾਗਮ ਦੇ ਅਖੀਰ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲ ਕੇ ਖ਼ੁਸ਼ੀ ਸਾਂਝੀ ਕੀਤੀ ਤੇ ਸਮਾਗਮ ਯਾਦਗਾਰੀ ਹੋ ਨਿੱਬੜਿਆ।
ਪਿਛਲੀ ਖ਼ਬਰ ਸਰਕਾਰ ਕੇਂਦਰੀ ਗ੍ਰਾਂਟਾਂ ਨੂੰ ਪ੍ਰਾਪਤੀ ਦੱਸਣ ਦੀ ਬਜਾਏ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰੇ- ਦਾਤੇਵਾਸ ਅਗਲੀ ਖ਼ਬਰ ਐੱਸ.ਐੱਸ. ਜੈਨ ਸਭਾ ਨੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।