108.62 ਗ੍ਰਾਮ ਹੈਰੋਇਨ ਅਤੇ 650 ਗ੍ਰਾਮ ਗਾਂਜਾ ਸਮੇਤ 4 ਕਾਬੂ
ਬਠਿੰਡਾ, 7 ਸਤੰਬਰ (ਵੀਰਪਾਲ ਸਿੰਘ)- ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 108. 62 ਗ੍ਰਾਮ ਹੈਰੋਇਨ ਅਤੇ 650 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ।
ਬਠਿੰਡਾ, 7 ਸਤੰਬਰ (ਵੀਰਪਾਲ ਸਿੰਘ)- ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 108.62 ਗ੍ਰਾਮ ਹੈਰੋਇਨ ਅਤੇ 650 ਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ । ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦੀਪ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਪੁਲਿਸ ਪਾਰਟੀ ਵਲੋਂ ਕੈਂਟ ਰੋਡ ਨੇੜੇ ਬਿਜਲੀ ਗਰਿਡ ਤੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 650 ਗ੍ਰਾਮ ਗਾਂਜਾ ਬਰਾਮਦ ਹੋਇਆ, ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਕਾਕਾ ਸਿੰਘ ਵਾਸੀ ਚੰਦਸਰ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਸ ’ਤੇ ਥਾਣਾ ਸਿਵਲ ਲਾਈਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ, ਉਕਤ ਵਿਅਕਤੀ ਨੂੰ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ । ਦੂਸਰੇ ਮਾਮਲੇ ’ਚ ਜਾਂਚ ਅਧਿਕਾਰੀ ਪੰਕਜ ਕੁਮਾਰ ਨੇ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਡਰੀਮ ਕਾਲੋਨੀ ਬਠਿੰਡਾ ਪਾਸੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 105 ਗ੍ਰਾਮ ਹੈਰੋਇਨ ਬਰਾਬਦ ਕਰ ਲਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਗੌਰਵ ਸ਼ਰਮਾ ਸੁਰਖਪੀਰ ਰੋਡ ਬਠਿੰਡਾ, ਅੰਕਿਤ ਕੁਮਾਰ ਵੀਰ ਨਗਰ ਮਹੱਲਾ ਜ਼ਿਲ੍ਹਾ ਮਾਨਸਾ, ਅਨਿਲ ਕੁਮਾਰ ਵਾਸੀ ਹੰਸ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ’ਤੇ ਥਾਣਾ ਕੋਤਵਾ ਲੀ ਵਿਖੇ ਨਸ਼ਾ ਰੋਕੋ ਐਕਟ ਦੀ ਮੁਕੱਦਮਾ ਦਰਜ ਕਰ ਲਿਆ ਗਿਆ। ਤੀਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਕੈਂਟ ਵਲੋਂ ਪਿੰਡ ਗੋਬਿੰਦਪੁਰਾ ਤੋਂ ਜਸਪ੍ਰੀਤ ਸਿੰਘ ਵਾਸੀ ਭੁਲੇਰੀਆ ਪੱਤੀ ਨੂੰ 3.62 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ, ਜਿਸ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ।