08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਵਿਧਾਇਕ ਸਿੰਗਲਾ

ਭੀਖੀ, 7 ਸਤੰਬਰ (ਬਲਕਾਰ ਸਿੰਘ ਸਹੋਤਾ)- ਸਮਾਓਂ-ਰੱਲਾ ਸੰਪਰਕ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਸਮੇਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ।

ਅਜੀਤ ਡੈਸਕ 08-09-2026
ਭੀਖੀ, 7 ਸਤੰਬਰ (ਬਲਕਾਰ ਸਿੰਘ ਸਹੋਤਾ)- ਸਮਾਓਂ-ਰੱਲਾ ਸੰਪਰਕ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਸਮੇਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਉਹ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ । ਸਰਕਾਰ ਵੱਖ-ਵੱਖ ਕਾਰਜਾਂ ਲਈ ਦਿਲ ਖੋਲ੍ਹ ਕੇ ਫ਼ੰਡ ਮੁਹੱਈਆ ਕਰਵਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਅਤੇ ਨਿਰਮਾਣ ’ਤੇ ਅਨੁਮਾਨਿਤ 2 ਕਰੋੜ 83 ਲੱਖ ਰੁਪਏ ਆਉਣਗੇ । ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਜਿੱਥੇ ਇਸ ਖ਼ਿੱਤੇ ਦੇ 10 ਪਿੰਡਾਂ ਨੂੰ ਸਿੱਧਾ ਲਾਭ ਪਹੁੰਚੇਗਾ, ਉੱਥੇ ਚਹਿਲਾਂ ਦੇ ਤੀਰਥ ਅਸਥਾਨ ਬਾਬਾ ਜੋਗੀ ਪੀਰ ’ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਦਿੱਕਤ ਤੋਂ ਛੁਟਕਾਰਾ ਮਿਲੇਗਾ । ਇਸ ਮੌਕੇ ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬੁਨਿਆਦੀ ਅਤੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁਢਲੇ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਭੀਖੀ ਤੋਂ ਬਰਨਾਲਾ ਨੂੰ ਜਾਣ ਵਾਲੇ ਰਾਜ ਮਾਰਗ ਦੇ ਬਰਮ ਦੇ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਆਗਾਮੀ 3 ਮਹੀਨਿਆਂ ਦੌਰਾਨ ਇਲਾਕੇ ਦੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰ ਦਿੱਤੀ ਜਾਵੇਗੀ । ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਵਰਿੰਦਰ ਸੋਨੀ, ਸਰਪੰਚ ਡਾ. ਜਤਿੰਦਰ ਸਿੰਘ ਚਹਿਲ, ਗੁਰਚਰਨ ਸਿੰਘ ਜਵੰਧਾ, ਭੋਲਾ ਸਿੰਘ ਸਰਪੰਚ, ਜਗਰੂਪ ਸਿੰਘ ਭੁਪਾਲ, ਜਸਵੰਤ ਸਿੰਘ, ਬੂਟਾ ਸਿੰਘ ਪੰਚ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਪੰਚ, ਗੋਰਾ ਨੰਬਰਦਾਰ, ਤਰਸੇਮ ਸਿੰਘ ਅਤਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 9 ਸਤੰਬਰ ਨੂੰ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਨ ’ਤੇ ਪਹੁੰਚਣ ਦਾ ਸੱਦਾ ਅਗਲੀ ਖ਼ਬਰ ਦੁਕਾਨਦਾਰਾਂ ਵਲੋਂ ਸੜਕ ’ਤੇ ਰੱਖੇ ਸਾਈਨ ਬੋਰਡ ਨਗਰ ਕੌਂਸਲ ਨੇ ਚੁੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।