ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ
ਬਠਿੰਡਾ 8, ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਗੁ: ਸਿੰਘ ਸਭਾ ਦੇ ਅਧੀਨ ਆਉਂਦੀ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਦੇ ਸਥਾਪਨਾ ਦਿਵਸ ਅਤੇ ਨਵੇਂ ਸੈਸ਼ਨ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਛਤਰ ਛਾਇਆ ਹੇਠ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਨ ਉਪਰੰਤ ਅਤੇ ਗੁਰਬਾਣੀ ਕੀਰਤਨ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਸੇਵਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ: ਵਲੋਂ ਕੀਤੀ ਗਈ ਅਤੇ ਕੀਰਤਨ ਭਾਈ ਕਰਨਵੀਰ ਸਿੰਘ ਦੇ ਜਥੇ ਵਲੋਂ ਕੀਤਾ ਗਿਆ ।
ਅਜੀਤ ਡੈਸਕ
09-09-2026