ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 30 ਸਤੰਬਰ
ਬਠਿੰਡਾ, 10 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ ਨੇ ਦੱਸਿਆ ਕਿ ਸਾਲ 2026-27 ਦਾ ਪ੍ਰਾਪਰਟੀ ਟੈਕਸ 10 ਫ਼ੀਸਦੀ ਰਿਬੇਟ ਨਾਲ 30 ਸਤੰਬਰ 2026 ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ 19, 20, 26 ਅਤੇ 27 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਆਮ ਦਿਨਾਂ ਵਾਂਗ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਦਫਤਰ ਖੁੱਲ੍ਹਾ ਰੱਖਿਆ ਜਾਵੇਗਾ।
ਅਜੀਤ ਡੈਸਕ
11-09-2026