11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

15 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ

ਗੋਨਿਆਣਾ, 10 ਸਤੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਗੋਨਿਆਣਾ ਪੁਲਿਸ ਚੌਕੀ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੇ ਕਿਸੇ ਸਥਾਨ ’ਤੇ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਉੱਕਤ ਇਲਾਕੇ ’ਚ ਟਰੈਪ ਲਗਾ ਕੇ ਜਦੋਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ।

ਅਜੀਤ ਡੈਸਕ 11-09-2026
ਗੋਨਿਆਣਾ, 10 ਸਤੰਬਰ (ਲਛਮਣ ਦਾਸ ਗਰਗ)-‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ । ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਗੋਨਿਆਣਾ ਪੁਲਿਸ ਚੌਕੀ ਦੇ ਇੰਚਾਰਜ ਜਸਕਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੇ ਕਿਸੇ ਸਥਾਨ ’ਤੇ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਉੱਕਤ ਇਲਾਕੇ ’ਚ ਟਰੈਪ ਲਗਾ ਕੇ ਜਦੋਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ । ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਰਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਭੋਖੜਾ ਵਜੋਂ ਕੀਤੀ ਹੈ। ਪੁਲਿਸ ਨੇ ਰਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਭਾਕਿਯੂ (ਕਾਦੀਆਂ) ਵਲੋਂ ਸੰਘਰਸ਼ੀ ਕਿਸਾਨ ਆਗੂਆਂ ਦਾ ਸਨਮਾਨ ਅਗਲੀ ਖ਼ਬਰ ਗੱਡੀ ਦਿਵਾਉਣ ਦਾ ਝਾਂਸਾ ਦੇ ਕੇ ਔਰਤ ਨੇ ਮਾਰੀ ਪੌਣੇ 8 ਲੱਖ ਰੁਪਏ ਦੀ ਠੱਗੀ- ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।