13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਰਜਬਾਹੇ ’ਚੋਂ ਨਾਮਲੂਮ ਨੌਜਵਾਨ ਦੀ ਲਾਸ਼ ਮਿਲੀ

ਸੰਗਤ ਮੰਡੀ , 12 ਸਤੰਬਰ ( ਸੁਖਤੇਜ ਧਾਲੀਵਾਲ )- ਬੀਤੀ ਰਾਤ ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਗੁਰਥੜੀ ਦੇ ਰਜਬਾਹੇ ’ ਚੋਂ ਇਕ ਅਣਪਛਾਤੇ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ ਹੈ । ਮਿਲੀ ਜਾਣਕਾਰੀ ਪਿੰਡ ਦੇ ਕਿਸਾਨ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ 10 ਦਿਨਾਂ ਪਹਿਲਾਂ ਵੀ ਇਸ ਪੁਲ ਦੇ ਹੇਠੋਂ ਇਕ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ ਸੀ , ਜਿਸ ਨੂੰ ਲੈ ਕੇ ਪਿੰਡ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਅਜੀਤ ਡੈਸਕ 13-09-2026
ਸੰਗਤ ਮੰਡੀ , 12 ਸਤੰਬਰ ( ਸੁਖਤੇਜ ਧਾਲੀਵਾਲ )- ਬੀਤੀ ਰਾਤ ਬਠਿੰਡਾ ਡੱਬਵਾਲੀ ਮੁੱਖ ਮਾਰਗ ਤੇ ਪੈਂਦੇ ਪਿੰਡ ਗੁਰਥੜੀ ਦੇ ਰਜਬਾਹੇ ’ ਚੋਂ ਇਕ ਅਣਪਛਾਤੇ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ ਹੈ । ਮਿਲੀ ਜਾਣਕਾਰੀ ਪਿੰਡ ਦੇ ਕਿਸਾਨ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ 10 ਦਿਨਾਂ ਪਹਿਲਾਂ ਵੀ ਇਸ ਪੁਲ ਦੇ ਹੇਠੋਂ ਇਕ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲੀ ਸੀ , ਜਿਸ ਨੂੰ ਲੈ ਕੇ ਪਿੰਡ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ ਤੇ ਉਹ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਸੰਗਤ ਸਹਾਰਾ ਦੀ ਟੀਮ ਨੂੰ ਬੁਲਾ ਕੇ ਲਾਸ਼ ਨੂੰ ਪਾਣੀ ’ ਚੋਂ ਬਾਹਰ ਕਢਵਾਇਆ ਅਤੇ ਆਸ ਪਾਸ ਪਿੰਡਾਂ ਦੇ ਮੁਹਤਬਰਾਂ ਨੂੰ ਸ਼ਨਾਖਤ ਲਈ ਸੱਦਿਆ ਗਿਆ । ਪਰ ਲਾਸ਼ ਜ਼ਿਆਦਾ ਗਲੀ ਸੜੀ ਅਤੇ 15/20 ਦਿਨ ਪੁਰਾਣੀ ਹੋਣ ਕਰਕੇ ਉਸ ਦੀ ਸ਼ਨਾਖਤ ਨਹੀਂ ਕੀਤੀ ਜਾ ਸਕੀ । ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ 40 ਤੋਂ 45 ਸਾਲ ਦੇ ਕਰੀਬ ਜਾਪਦੀ ਦੀ ਹੈ । ਜਿਸ ਦੀ ਸੱਜੀ ਬਾਂਹ ’ ਤੇ ਅੰਗਰੇਜ਼ੀ ਵਿਚ ਕੇ ਐਸ ਆਰ ਲਿਖਿਆ ਜੋ ਸੁਰਮੇ ਨਾਲ ਖੁਣਿਆ ਹੋਇਆ ਹੈ ਅਤੇ ਖੱਬੀ ਬਾਂਹ ਦੇ ਡੋਲੇ ’ ਤੇ ਤਰਸੂਲ ਅਤੇ ਖੰਡੇ ਦਾ ਟੈਟੂ ਬਣਿਆ ਹੋਇਆ ਹੈ । ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲਾਸ਼ ਦੀ ਸ਼ਨਾਖਤ ਲਈ ਪੁਲਿਸ ਦੀ ਮਦਦ ਕੀਤੀ ਜਾਵੇ । ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਕਰਨ ਵਾਸਤੇ ਸੰਗਤ ਸਹਾਰਾ ਦੇ ਵਰਕਰ ਸਿਕੰਦਰ ਕੁਮਾਰ ਮਛਾਣਾ ਦੀ ਮਦਦ ਨਾਲ ਸਿਵਲ ਹਸਪਤਾਲ ਬਠਿੰਡਾ ਦੀ ਮੌਰਚਰੀ ਵਿਚ ਰੱਖਿਆ ਗਿਆ ਹੈ ।
ਪਿਛਲੀ ਖ਼ਬਰ ਐਡਵੋਕੇਟ ਸੰਜੀਵ ਲਹਿਰੀ ਦੇ ਪ੍ਰਧਾਨ ਚੁਣੇ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਜੋ ਏਕੇ ਨੂੰ ਵਿਉਂਤਬੰਦੀ ਦਾ ਧੁਰਾ ਬਣਾਉਣਗੇ, ਉਹੀ ਕਾਮਯਾਬ ਹੋਣਗੇ | —ਵੀਨਸ ਲੋਮਬਰਾਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।