ਖੇਡ ਸਟੇਡੀਅਮ ਵਿਖੇ ਡਰੋਨ ਸ਼ੋਅ ਕਰਵਾਇਆ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸਮਾਗਮ
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ।
ਬਠਿੰਡਾ, 12 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਅਲੌਕਿਕ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਭਰਪੂਰ ਆਨੰਦ ਮਾਣਿਆ। ਸਮਾਗਮ ਦੌਰਾਨ ਆਕਾਸ਼ ਵਿਚ 500 ਡਰੋਨਾਂ ਦੀਆਂ ਵੱਖ-ਵੱਖ ਆਕਰਸ਼ਕ ਢੰਗ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਬਾਣੀ ਬਾਰੇ ਬਣਾਈਆਂ ਆਕ੍ਰਿਤੀਆਂ ਨੇ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਗੁਰੂ ਰਵਿਦਾਸ ਵੱਲੋਂ ਦਰਸਾਏ ਮਾਨਵਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਮਾਰਗ ਉੱਤੇ ਚੱਲਣ ਦੀ ਲੋੜ ਬਾਰੇ ਡਰੋਨ ਸ਼ੋਅ ਰਾਹੀਂ ਦੱਸਿਆ ਗਿਆ। ਇਸ ਮੌਕੇ ਹਾਜ਼ਰੀਨ ਸੰਗਤ ਨੇ ਡਰੋਨ ਸ਼ੋਅ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਸਿਧਾਂਤ ਨੂੰ ਵੇਖਿਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਬਾਣੀ ਬਾਰੇ ਸੰਗਤ ਨੇ ਜਾਣਕਾਰੀ ਹਾਸਿਲ ਕੀਤੀ । ਸਮਾਗਮ ਦੌਰਾਨ ਧਾਰਮਿਕ ਰੰਗ ਭਰਦਿਆਂ ਢਾਡੀ ਜੱਥੇ ਨੇ ਆਪਣੀ ਬੁਲੰਦ ਆਵਾਜ਼ ਵਿੱਚ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਉਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ, ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।