16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜਲਘਰ ਦੀ ਪਾਣੀ ਵਾਲੀ ਡਿੱਗੀ ’ਚ ਡੁੱਬਣ ਨਾਲ ਮਜ਼ਦੂਰ ਦੀ ਮੌਤ

ਰਾਮਾਂ ਮੰਡੀ, 15 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਜਲਘਰ ਦੀ ਪਾਣੀ ਵਾਲੀ ਡਿੱਗੀ ਵਿਚ ਡੁੱਬਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ।

ਸਵ: ਬਿੰਦਰ ਸਿੰਘ ਦੀ ਪੁਰਾਣੀ ਤਸਵੀਰ। 16-09-2026
ਰਾਮਾਂ ਮੰਡੀ, 15 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਜਲਘਰ ਦੀ ਪਾਣੀ ਵਾਲੀ ਡਿੱਗੀ ਵਿਚ ਡੁੱਬਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੰਦਰ ਸਿੰਘ ਦੇ ਦੋ ਲੜਕੇ ਅਤੇ ਇੱਕ ਲੜਕੀ ਸੀ। ਕਰੀਬ ਡੇਢ ਸਾਲ ਪਹਿਲਾਂ ਉਸ ਦੀ ਲੜਕੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਬੀਤੀ ਰਾਤ ਉਹ ਘਰ ਵਿਚ ਖਾਣਾ ਖਾਣ ਤੋਂ ਬਾਅਦ ਬਾਹਰ ਚਲਾ ਗਿਆ। ਜਦੋਂ ਉਹ ਦੇਰ ਰਾਤ ਤੱਕ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ । ਭਾਲ ਦੌਰਾਨ ਜਲਘਰ ਦੀ ਪਾਣੀ ਵਾਲੀ ਡਿੱਗੀ ਦੇ ਨੇੜੇ ਉਸ ਦਾ ਪਰਨਾ ਪਿਆ ਮਿਲਿਆ। ਇਸ ‘ਤੇ ਪਰਿਵਾਰ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਗੋਤਾਖੋਰਾਂ ਦੀ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਇਸ ਦੌਰਾਨ ਸਹਾਰਾ ਵਲੰਟੀਅਰ ਬੂਟਾ ਸਿੰਘ ਅਤੇ ਸ਼ੇਰੂ ਸਿੰਘ ਵੀ ਐਂਬੂਲੈਂਸ ਸਮੇਤ ਮੌਕੇ ‘ਤੇ ਪਹੁੰਚੇ। ਗੋਤਾਖੋਰਾਂ ਦੀ ਟੀਮ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬਿੰਦਰ ਸਿੰਘ ਦੀ ਦੇਹ ਨੂੰ ਪਾਣੀ ਵਿਚੋਂ ਬਾਹਰ ਕੱਢ ਲਿਆ। ਐਫ.ਸੀ.ਆਈ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਬਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਠੇਕਾ ਆਧਾਰਿਤ ਅਧਿਆਪਕਾਂ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦੋ ਲੋਕ ਮੋਟਰਸਾਈਕਲ ਅਤੇ 38.32 ਗ੍ਰਾਮ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।