ਘਰ ਨੂੰ ਬਾਹਰੋਂ ਤਾਲਾ ਲਗਾ ਹਮਲਾਵਰ ਫ਼ਰਾਰ, ਪੁਲਿਸ ਮਾਮਲੇ ‘ਚ ਜੁਟੀ
ਬਠਿੰਡਾ, 15 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਕੈਨਾਲ ਥਾਣੇ ਅਧੀਨ ਅਰਜੁਨ ਨਗਰ ਵਿਖੇ ਸ਼ਨੀਵਾਰ ਨੂੰ ਘਰ ਅੰਦਰ ਦਾਖ਼ਲ ਹੋ ਕੇ ਰਘੁਵੀਰ ਸਿੰਘ ਨਾਂਅ ਦੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਗੰਭੀਰ ਜ਼ਖ਼ਮੀ ਰਘੁਵੀਰ ਸਿੰਘ ਦੀ ਦੇਰ ਰਾਤ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
ਅਜੀਤ ਡੈਸਕ
16-09-2026