16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੀਬੀ ਬਾਦਲ ਦੀ ਅਗਵਾਈ ਹੇਠ ਫੂਲ ਵਿਖੇ ਰੋਸ ਪ੍ਰਦਰਸ਼ਨ 21 ਨੂੰ

ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ 21 ਸਤੰਬਰ ਨੂੰ ਸਵੇਰੇ 10 ਵਜੇ ਫੂਲ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪ੍ਰਦਰਸ਼ਨ ਦੌਰਾਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 16-09-2026
ਭਗਤਾ ਭਾਈਕਾ, 15 ਸਤੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ 21 ਸਤੰਬਰ ਨੂੰ ਸਵੇਰੇ 10 ਵਜੇ ਫੂਲ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪ੍ਰਦਰਸ਼ਨ ਦੌਰਾਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਪ੍ਰੈੱਸ ਰਿਲੀਜ਼ ਰਾਹੀ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਟੀਮੈਂਟ ਦੀ ਅਗਵਾਈ ਹੇਠ ਇਕੱਤਰ ਮਹਿਲਾਵਾਂ ਵਲੋਂ ਮੁੱਖ ਮੰਤਰੀ ਦੇ ਧਰਮਪਤਨੀ ਖਿਲਾਫ਼ ਕਾਰਵਾਈ ਦੀ ਮੰਗ ਸਬੰਧੀ ਐਸ.ਡੀ.ਐਮ. ਫੂਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਵਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਰੋਸ ਮਾਰਚ ਕਰਕੇ ਮੰਗ ਪੱਤਰਾਂ ਰਾਹੀ ਮੁੱਖ ਮੰਤਰੀ ਦੀ ਪਤਨੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਡਾ: ਗੁਰਪ੍ਰੀਤ ਕੌਰ ਖਿਲਾਫ਼ ਲੱਗੇ ਕਥਿਤ ਦੋਸ਼ਾਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਹਲਕੇ ਦੀਆਂ ਮਹਿਲਾਵਾਂ ਨੂੰ ਔਰਤਾਂ ਦੇ ਹੱਕੀ ਦੀ ਰਾਖੀ ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਸਬੰਧੀ ਇਸਤਰੀ ਵਿੰਗ ਦੇ ਆਗੂਆਂ ਦੀ ਡਿਊਟੀ ਲਗਾਈ ਜਾ ਰਹੀ ਹੈ। ਇਸ ਸਮੇਂ ਹਰਿੰਦਰ ਸਿੰਘ ਮਹਿਰਾਜ ਵਰਕਿੰਗ ਪ੍ਰਧਾਨ ਯੂਥ ਵਿੰਗ, ਗੁਰਵਿੰਦਰ ਕੌਰ ਭਗਤਾ ਹਲਕਾ ਪ੍ਰਧਾਨ ਇਸਤਰੀ ਵਿੰਗ, ਕੁਲਦੀਪ ਕੌਰ ਬਰਾੜ ਸੀਨੀਅਰ ਆਗੂ, ਪਰਮਜੀਤ ਕੌਰ ਬਰਾੜ, ਸੋਨਾ ਕੌਰ ਕੋਠਾਗੁਰੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹੰਤ ਕਾਹਨ ਸਿੰਘ ਸੇਵਾ ਪੰਥੀ ਦੇ ਜਨਮ ਦਿਵਸ ਮੌਕੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅਗਲੀ ਖ਼ਬਰ ਜਥੇ: ਬਾਬਾ ਟੇਕ ਸਿੰਘ ਵਲੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ‘ਚ ਸੰਗਤਾਂ ਨੂੰ ਵਧੇਰੇ ਸ਼ਮੂਲੀਅਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।