18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸੰਗਤ ਮੰਡੀ ’ਚ ਵਿਕਣ ਲਈ ਆਇਆ ਚਿੱਟਾ ਸੋਨਾ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਰਸ਼ਮੀ ਤੌਰ ’ ਤੇ ਕਰਵਾਈ ਨਰਮੇ ਦੀ ਖ਼ਰੀਦ ਦੀ ਸ਼ੁਰੂਆਤ

ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- ਸੰਗਤ ਮੰਡੀ ਦੀ ਅਨਾਜ ਮੰਡੀ ਵਿਚ ਨਰਮੇ ਦੀ ਆਮਦ ਸ਼ੁਰੂ ਹੁੰਦਿਆਂ ਹੀ ਨਰਮੇ ਦੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ। ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਨਰਮੇ ਦੀ ਬੋਲੀ ਸ਼ੁਰੂ ਕਰਵਾ ਕੇ ਖ਼ਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ।

ਸੰਗਤ ਮੰਡੀ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਕਰਵਾਉਂਦੇ ਹੋਏ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ। ਤਸਵੀਰ: ਸੁਖਤੇਜ ਧਾਲੀਵਾਲ 18-09-2026
ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- ਸੰਗਤ ਮੰਡੀ ਦੀ ਅਨਾਜ ਮੰਡੀ ਵਿਚ ਨਰਮੇ ਦੀ ਆਮਦ ਸ਼ੁਰੂ ਹੁੰਦਿਆਂ ਹੀ ਨਰਮੇ ਦੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ। ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਨਰਮੇ ਦੀ ਬੋਲੀ ਸ਼ੁਰੂ ਕਰਵਾ ਕੇ ਖ਼ਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ। ਆੜ੍ਹਤੀਏ ਨਰੇਸ਼ ਕੁਮਾਰ ਦੀ ਦੁਕਾਨ ’ਤੇ ਖ਼ਰੀਦ ਸ਼ੁਰੂ ਹੋਣ ਮੌਕੇ ਮੰਡੀ ਦੇ ਆੜ੍ਹਤੀਆਂ ਤੋਂ ਇਲਾਵਾ ਮਾਰਕੀਟ ਕਮੇਟੀ ਸੰਗਤ ਦੇ ਡਿਪਟੀ ਗੁਰਵਿੰਦਰ ਸਿੰਘ, ਮਨਚੰਦਨ ਸਿੰਘ ਸਿੱਧੂ ਦੀ ਮੌਜੂਦਗੀ ਵਿਚ ਪ੍ਰਾਈਵੇਟ ਲਾਇਸੈਂਸਸ਼ੁਦਾ ਆੜ੍ਹਤੀਆਂ ਵਲੋਂ ਨਰਮੇ ਦੀ ਖ਼ਰੀਦ ਕੀਤੀ ਗਈ, ਜਿਸ ਦਾ ਭਾਅ 8500 ਤੋਂ ਲੈ ਕੇ 8570 ਰੁਪਏ ਪ੍ਰਤੀ ਕੁਇੰਟਲ ਤੱਕ ਰਿਹਾ। ਨਰਮੇ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੂੰ ਚੇਅਰਮੈਨ ਲਖਵੀਰ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿਚ ਫ਼ਸਲ ਵੇਚਣ ਸਮੇਂ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਅਗਰਵਾਲ ਸਮਾਜ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਟ੍ਰੇਡਵਿੰਗ ਦੇ ਚੇਅਰਮੈਨ ਨਰੇਸ਼ ਕੁਮਾਰ, ਆੜ੍ਹਤੀਆਂ ਕ੍ਰਿਸ਼ਨ ਕੁਮਾਰ ਭੋਲਾ, ਪਵਨ ਕੁਮਾਰ, ਨਰੇਸ਼ ਕੁਮਾਰ, ਮਹੇਸ਼ ਕੁਮਾਰ, ਦੀਪਕ ਕੁਮਾਰ, ਆਪ ਆਗੂ ਰਵੀ ਗੋਇਲ, ਜਸਵੰਤ ਸਿੰਘ ਸੋਮਾ, ਭੋਲਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ ਅਗਲੀ ਖ਼ਬਰ ਸਾਢੇ ਤਿੰਨ ਮਹੀਨੇ ਤੋਂ ‘ਉੱਠ ਦੇ ਬੁੱਲ’ ਵਾਂਗੂ ਲਟਕੀ ਨਗਰ ਕੌਂਸਲ ਕੋਟਫੱਤਾ ਦੇ ਪ੍ਰਧਾਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।