18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

ਭੁੱਚੋ ਮੰਡੀ, 17 ਸਤੰਬਰ (ਬਿੱਕਰ ਸਿੰਘ ਸਿੱਧੂ)- ਪੀ. ਐੱਮ.

ਅਜੀਤ ਡੈਸਕ 18-09-2026
ਭੁੱਚੋ ਮੰਡੀ, 17 ਸਤੰਬਰ (ਬਿੱਕਰ ਸਿੰਘ ਸਿੱਧੂ)- ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਵੱਛਤਾ ਪਖਵਾੜਾ ਬੜੇ ਉਤਸ਼ਾਹ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਦੌਰਾਨ ਸਾਇੰਸ ਅਧਿਆਪਕਾਵਾਂ ਮੀਨਾਕਸ਼ੀ ਧਵਨ ਅਤੇ ਰਜਨੀ ਬਾਲਾ ਵਲੋਂ ਸਫ਼ਾਈ, ਸਵੱਛਤਾ ਅਤੇ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਪਖਵਾੜੇ ਦੀ ਸ਼ੁਰੂਆਤ ਸਵੱਛਤਾ ਸੰਕਲਪ ਦਿਵਸ ਨਾਲ ਕੀਤੀ ਗਈ, ਜਿਸ ਵਿਚ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਸਕੂਲ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦਾ ਸੰਕਲਪ ਲਿਆ। ਵੱਖ-ਵੱਖ ਗਤੀਵਿਧੀਆਂ ਤਹਿਤ ਸਕੂਲ ਕੈਂਪਸ ਦੀ ਸਫ਼ਾਈ ਅਤੇ ਹਰਿਆਲੀ ਨੂੰ ਉਤਸ਼ਾਹਿਤ ਕੀਤਾ ਗਿਆ, ਵਿਦਿਆਰਥੀਆਂ ਨੂੰ ਨਿੱਜੀ ਅਤੇ ਜਨਤਕ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਫ਼ਾਈ ਦਾ ਸੰਦੇਸ਼ ਆਮ ਲੋਕਾਂ ਤੱਕ ਪਹੁੰਚਾਇਆ ਗਿਆ। ਸਵੱਛਤਾ ਸਕੂਲ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਵਿਦਿਆਰਥੀਆਂ ਵਲੋਂ ਸਵੱਛਤਾ ਨਾਲ ਸਬੰਧਿਤ ਮਾਡਲ, ਚਾਰਟ ਅਤੇ ਹੋਰ ਰਚਨਾਤਮਿਕ ਸਮੱਗਰੀ ਪੇਸ਼ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਵੱਛਤਾ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਅਤੇ ਸਫ਼ਾਈ ਸੇਵਿਕਾ ਨਿੱਕੀ ਨੂੰ ਪ੍ਰਮਾਣ-ਪੱਤਰ ਅਤੇ ਇਨਾਮ ਦੇ ਕੇ ਸਨਮਾ ਨਿਤ ਕੀਤਾ ਗਿਆ। ਸਕੂਲ ਮੁਖੀ ਦਵਿੰਦਰ ਪਾਲ ਬਾਵਾ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਸਵੱਛਤਾ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ‘ਸਵੱਛ ਸਕੂਲ, ਸਵੱਛ ਸਮਾਜ’ ਦਾ ਸੁਨੇਹਾ ਦਿੱਤਾ।
ਪਿਛਲੀ ਖ਼ਬਰ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਚਲਾਉਣ ’ਚ ਪੂਰੀ ਤਰ੍ਹਾਂ ਫ਼ੇਲ੍ਹ - ਠੇਕੇਦਾਰ ਧਾਲੀਵਾਲ ਅਗਲੀ ਖ਼ਬਰ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ’ਚ ਮਨਾਇਆ ਇੰਜੀਨੀਅਰਜ਼ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।