18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

‘ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸੰਕਲਪ ਅਭਿਆਨ’ ਰਾਹੀਂ 17 ਅਕਤੂਬਰ ਤੱਕ ਮਨਾਇਆ ਜਾਵੇਗਾ- ਵੀਨੂੰ ਗੋਇਲ

ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਭਾਜਪਾ ਪੰਜਾਬ ਦੀ ਆਈ. ਟੀ.

ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅਵਤਾਰ ਸਿੰਘ ਕੈਂਥ)-ਭਾਜਪਾ ਪੰਜਾਬ ਦੀ ਆਈ.ਟੀ. ਮਹਿਲਾ ਮੋਰਚਾ ਕਨਵੀਨਰ ਵੀਨੂੰ ਗੋਇਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਭਾਜਪਾ ਵਲੋਂ 17 ਸਤੰਬਰ ਤੋਂ 17 ਅਕਤੂਬਰ ਤੱਕ ‘ਸੇਵਾ ਸੰਕਲਪ ਅਭਿਆਨ’ ਦੇ ਰੂਪ ਵਿਚ ਵੱਖ-ਵੱਖ ਸੇਵਾ, ਸਮਾਜਿਕ ਜਾਗਰੂਕਤਾ ਅਤੇ ਲੋਕ-ਭਲਾਈ ਨਾਲ ਸਬੰਧਤ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੇ 25 ਸਾਲਾਂ ਦੀ ਜਨਸੇਵਾ ਨੂੰ ਸਮਰਪਿਤ ਇਹ ਅਭਿਆਨ ‘ਸੇਵਾ, ਸਮਰਪਣ ਅਤੇ ਸੰਕਲਪ’ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ। ਇਸ ਦੌਰਾਨ ਭਾਜਪਾ ਕਾਰਕੁਨਾਂ ਵਲੋਂ ਖੂਨਦਾਨ ਕੈਂਪ , ਸਫ਼ਾਈ ਮੁਹਿੰਮਾਂ, ਸਿਹਤ ਸੇਵਾ, ਸਮਾਜ ਸੇਵਾ, ਜਨ-ਜਾਗਰੂਕਤਾ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਵਰਗੇ ਕਾਰਜ ਕੀਤੇ ਜਾਣਗੇ।
ਪਿਛਲੀ ਖ਼ਬਰ ਲਾਭਪਾਤਰੀਆਂ ਨੇ ਚੁਣੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਚਲਾਉਣ ’ਚ ਪੂਰੀ ਤਰ੍ਹਾਂ ਫ਼ੇਲ੍ਹ - ਠੇਕੇਦਾਰ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।