18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲਾਭਪਾਤਰੀਆਂ ਨੇ ਚੁਣੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਕੀਤੀ ਮੰਗ

ਸੀਂਗੋ ਮੰਡੀ, 17 ਸਤੰਬਰ (ਲਕਵਿੰਦਰ ਸ਼ਰਮਾ)- ਕਸਬੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੇ ਬਾਲ ਵਿਕਾਸ ਵਿਭਾਗ ਵਲੋਂ ਪਿਛਲੇ ਕਾਫੀ ਸਮੇਂ ਤੋਂ ਇੰਟਰਵਿਊ ਲੈ ਕੇ ਚੁਣੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਗਗਨਦੀਪ ਸਿੰਘ, ਕਮਲਪ੍ਰੀਤ ਸਿੰਘ, ਧਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਵਿਚ ਅਸਾਮੀਆਂ ਕੱਢੀਆਂ ਗਈਆਂ ਸਨ, ਜਿਨ੍ਹਾਂ ਦੀ ਹੋਈ ਇੰਟਰਵਿਊ ਵਿਚ ਹਲਕਾ ਤਲਵੰਡੀ ਸਾਬੋ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਚੁਣੀਆਂ ਜਾ ਚੁੱਕੀਆਂ ਤੇ ਉਨ੍ਹਾਂ ਨੂੰ ਦੋ-ਤਿੰਨ ਵਾਰੀ ਸੁਪਰਵਾਈਜ਼ਰਾਂ ਰਾਹੀਂ ਨਿਯੁਕਤੀ ਪੱਤਰ ਦੇਣ ਦੇ ਸੁਨੇਹੇ ਵੀ ਆ ਚੁੱਕੇ ਹਨ ਤੇ ਵਾਰ-ਵਾਰ ਮਿਤੀ ਦੇ ਕੇ ਬਦਲ ਦਿੰਦੇ ਹਨ, ਪਰ ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ, ਜਦੋਂ ਕਿ ਪੰਜਾਬ ਦੀ ਬਾਕੀ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਅਜੀਤ ਡੈਸਕ 18-09-2026
ਸੀਂਗੋ ਮੰਡੀ, 17 ਸਤੰਬਰ (ਲਕਵਿੰਦਰ ਸ਼ਰਮਾ)- ਕਸਬੇ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੇ ਬਾਲ ਵਿਕਾਸ ਵਿਭਾਗ ਵਲੋਂ ਪਿਛਲੇ ਕਾਫੀ ਸਮੇਂ ਤੋਂ ਇੰਟਰਵਿਊ ਲੈ ਕੇ ਚੁਣੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਹੈ। ਇਸ ਸਬੰਧੀ ਗਗਨਦੀਪ ਸਿੰਘ, ਕਮਲਪ੍ਰੀਤ ਸਿੰਘ, ਧਰਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਵਿਚ ਅਸਾਮੀਆਂ ਕੱਢੀਆਂ ਗਈਆਂ ਸਨ, ਜਿਨ੍ਹਾਂ ਦੀ ਹੋਈ ਇੰਟਰਵਿਊ ਵਿਚ ਹਲਕਾ ਤਲਵੰਡੀ ਸਾਬੋ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਚੁਣੀਆਂ ਜਾ ਚੁੱਕੀਆਂ ਤੇ ਉਨ੍ਹਾਂ ਨੂੰ ਦੋ-ਤਿੰਨ ਵਾਰੀ ਸੁਪਰਵਾਈਜ਼ਰਾਂ ਰਾਹੀਂ ਨਿਯੁਕਤੀ ਪੱਤਰ ਦੇਣ ਦੇ ਸੁਨੇਹੇ ਵੀ ਆ ਚੁੱਕੇ ਹਨ ਤੇ ਵਾਰ-ਵਾਰ ਮਿਤੀ ਦੇ ਕੇ ਬਦਲ ਦਿੰਦੇ ਹਨ, ਪਰ ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ, ਜਦੋਂ ਕਿ ਪੰਜਾਬ ਦੀ ਬਾਕੀ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਵਿਚ ਅਸਾਮੀਆਂ ਨਾ ਭਰੀਆਂ ਹੋਣ ਕਰਕੇ ਪਿੰਡਾਂ ਤੇ ਸ਼ਹਿਰਾਂ ਵਿਚ ਔਰਤਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਲਈ ਉਨ੍ਹਾਂ ਵਿਭਾਗ ਦੇ ਉੱਚ ਅਫ਼ਸਰਾਂ ਤੋਂ ਚੁਣੀਆਂ ਗਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਜਲਦੀ ਤੋਂ ਜਲਦੀ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੀ ਸੇਵਾ ਸ਼ੁਰੂ ਕਰ ਸਕਣ।
ਪਿਛਲੀ ਖ਼ਬਰ ਐਲ.ਆਈ.ਸੀ.ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਹਿਮਣ ਦੀਵਾਨਾ ਨੂੰ ਵਾਟਰ ਕੂਲਰ ਦਾਨ ਅਗਲੀ ਖ਼ਬਰ ‘ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸੰਕਲਪ ਅਭਿਆਨ’ ਰਾਹੀਂ 17 ਅਕਤੂਬਰ ਤੱਕ ਮਨਾਇਆ ਜਾਵੇਗਾ- ਵੀਨੂੰ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।