18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅੰਤਰ-ਜ਼ਿਲ੍ਹਾ ਸਕੂਲ ਖੇਡਾਂ- ਬੇਸਬਾਲ ਅੰਡਰ-17 ‘ਚ ਫ਼ਿਰੋਜ਼ਪੁਰ ਤੇ ਪਟਿਆਲਾ ਦੇ ਲੜਕਿਆਂ ਦੀਆਂ ਟੀਮਾਂ ਫਾਈਨਲ ’ਚ ਪੁੱਜੀਆਂ

ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਬੇਸਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਅਤੇ ਪਟਿਆਲਾ ਦੀਆਂ ਟੀਮਾਂ ਫਾਈਨਲ ‘ਚ ਪਹੁੰਚ ਗਈਆਂ ਹਨ। ਇਸ ਤੋਂ ਪਹਿਲਾਂ ਅੱਜ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਚੱਲ ਰਹੇ ਬੇਸਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਅਤੇ ਪਟਿਆਲਾ ਦੀਆਂ ਟੀਮਾਂ ਫਾਈਨਲ ‘ਚ ਪਹੁੰਚ ਗਈਆਂ ਹਨ। ਇਸ ਤੋਂ ਪਹਿਲਾਂ ਅੱਜ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਅਤੇ ਖੇਡ ਕਨਵੀਨਰ ਕੁਲਵੀਰ ਸਿੰਘ ਨੇ ਉਨ੍ਹਾਂ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਕੁਆਰਟਰ ਫਾਈਨਲ ਵਿਚ ਸੰਗਰੂਰ ਨੇ ਬਠਿੰਡਾ, ਪਟਿਆਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਫ਼ਿਰੋਜ਼ਪੁਰ ਨੇ ਸ੍ਰੀ ਮੁਕਤਸਰ ਸਾਹਿਬ ਅਤੇ ਲੁਧਿਆਣਾ ਨੇ ਫ਼ਾਜ਼ਿਲਕਾ ਨੂੰ ਹਰਾ ਕੇ ਸੈਮੀਫਾਈਨਲ ਵਿਚ ਥਾਂ ਬਣਾਈ। ਸੈਮੀਫਾਈਨਲ ਦੇ ਪਹਿਲੇ ਮੁਕਾਬਲੇ ਵਿਚ ਫ਼ਿਰੋਜ਼ਪੁਰ ਨੇ ਲੁਧਿਆਣਾ ਨੂੰ 10-0 ਦੇ ਇਕਤਰਫ਼ਾ ਫ਼ਰਕ ਨਾਲ ਹਰਾ ਕੇ ਫਾਈਨਲ ਦੀ ਟਿਕਟ ਕਟਾਈ। ਜਦਕਿ ਦੂਜੇ ਸੈਮੀਫਾਈਨਲ ਵਿਚ ਪਟਿਆਲਾ ਨੇ ਸੰਗਰੂਰ ਨੂੰ 4-0 ਨਾਲ ਮਾਤ ਦੇ ਕੇ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਹਰਜਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਜਗਮੋਹਨ ਸਿੰਘ, ਇਸ਼ਟਪਾਲ ਸਿੰਘ, ਰਣਧੀਰ ਸਿੰਘ ਧੀਰਾ, ਸੁਖਜਿੰਦਰਪਾਲ ਕੌਰ, ਸਰਬਜੀਤ ਕੌਰ, ਨਵਦੀਪ ਕੌਰ, ਗੁਰਿੰਦਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ (ਸਾਰੇ ਡੀ.ਪੀ.ਈ.) ਤੋਂ ਇਲਾਵਾ ਹਰਭਗਵਾਨ ਦਾਸ ਪੀ.ਟੀ.ਆਈ. ਅਤੇ ਹੋਰ ਖੇਡ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਫੂਲ ਦੇ ਸਟਾਫ਼ ਰੂਮ ’ਚ ਕਥਿਤ ਅਸ਼ਲੀਲ ਫ਼ੋਟੋਆਂ ਦਾ ਮਾਮਲਾ ਸੁਰੱਖਿਆ ਗਾਰਡ ਹਿਰਾਸਤ ’ਚ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਦੀ ਚੌਥੀ ਵਾਰ ਚੋਣ ਲੜ ਰਹੇ ਨਰੇਸ਼ ਗੌੜ ਨੂੰ ਜਿਤਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।