19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

22 ਸਤੰਬਰ ਤੋਂ ਪਨਬੱਸ-ਪੀ.ਆਰ.ਟੀ.ਸੀ. ਦਾ ਅਣਮਿਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ

ਬਠਿੰਡਾ, 18 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ.

ਅਜੀਤ ਡੈਸਕ 19-09-2026
ਬਠਿੰਡਾ, 18 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਸਤੰਬਰ ਤੋਂ ਅਣਮਿਥੇ ਸਮੇਂ ਲਈ ਮੁਕੰਮਲ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਨੇ ਸਰਕਾਰ ‘ਤੇ ਵਾਰ-ਵਾਰ ਮੀਟਿੰਗਾਂ ਕਰਕੇ ਮਾਮਲੇ ਨੂੰ ਲਟਕਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਏ ਹਨ।ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ ਅਤੇ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਦੇਣ ਦੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਲਗਭਗ 60-65 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਯੂਨੀਅਨ ਵਲੋਂ ਪਹਿਲਾਂ ਹੀ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਨਾਲ ਵਿਭਾਗ ਨੂੰ ਹੋਣ ਵਾਲੇ ਕਥਿਤ ਨੁਕਸਾਨ ਬਾਰੇ ਸਰਕਾਰ ਨੂੰ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਯੂਨੀਅਨ ਦੇ ਵਿਰੋਧ ਦੇ ਬਾਵਜੂਦ ਪ੍ਰਾਈਵੇਟ ਕਿੱਲੋਮੀਟਰ ਬੱਸਾਂ ਨੂੰ ਵਧਾਇਆ ਜਾ ਰਿਹਾ ਹੈ।ਆਗੂਆਂ ਨੇ ਕਿਹਾ ਕਿ ਸਰਕਾਰੀ ਬੱਸਾਂ ਦੀ ਗਿਣਤੀ ਵਧਾਉਣ ਨਾਲ ਨਵੇਂ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਦੇ ਹਨ, ਪਰ ਸਰਕਾਰ ਵਲੋਂ ਕਿੱਲੋਮੀਟਰ ਸਕੀਮ ਨੂੰ ਤਰਜੀਹ ਦਿੱ ਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਟਰਾਂਸਪੋਰਟ ਵਿਭਾਗ ਵਿਚ ਕੱਚੇ ਮੁਲਾਜ਼ਮਾਂ ਨੂੰ ਸਰਵਿਸ ਰੂਲਾਂ ਸਮੇਤ ਪੱਕਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕਰਨ ਅਤੇ ਬੱਸਾਂ ਵਿਚ ਸਰਕਾਰ ਵਿਰੁੱਧ ਪ੍ਰਚਾਰ ਸਮੇਤ ਹੋਰ ਤਿੱਖੇ ਸੰਘਰਸ਼ ਸ਼ੁਰੂ ਕੀਤਾ।
ਪਿਛਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਬਰਸੀ ਮਨਾਈ ਅਗਲੀ ਖ਼ਬਰ ਸੰਗਤ ਮੰਡੀ ਵਿਖੇ ਮੇਨ ਬਾਜ਼ਾਰ ਦੀ ਸੜਕ ਦਾ ਆਰ.ਸੀ.ਸੀ. ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।