19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਵੱਛਤਾ ਪੰਦ੍ਹਰਵਾੜਾ ਮਨਾਇਆ

ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਸਵੱਛਤਾ ਅਭਿਆਨ ਮੁਹਿੰਮ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਨੇ ਦੱਸਿਆ ਹੈ ਕਿ ਬੱਚਿਆਂ ਨੇ ਸਵੱਛਤਾ ਮੁਹਿੰਮ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।

ਅਜੀਤ ਡੈਸਕ 19-09-2026
ਭਗਤਾ ਭਾਈਕਾ, 18 ਸਤੰਬਰ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਲੂਕਾ ਵਿਖੇ ਸਵੱਛਤਾ ਅਭਿਆਨ ਮੁਹਿੰਮ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਸਕੂਲ ਦੇ ਮੁੱਖ ਅਧਿਆਪਕ ਬੇਅੰਤ ਸਿੰਘ ਮਲੂਕਾ ਨੇ ਦੱਸਿਆ ਹੈ ਕਿ ਬੱਚਿਆਂ ਨੇ ਸਵੱਛਤਾ ਮੁਹਿੰਮ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਹਰ ਤਰ੍ਹਾਂ ਦੇ ਪ੍ਰੋਗਰਾਮ ’ਚ ਵਿਦਿਆਰਥੀਆਂ ਨੇ ਵਧੀਆ ਸ਼ਮੂਲੀਅਤ ਦਰਜ ਕਰਵਾਈ। ਦਿਨ-ਬ-ਦਿਨ ਅਧਿਆਪਕਾਂ ਨੇ ਸਫ਼ਾਈ ਮੁਹਿੰਮ ਲਈ ਬੱਚਿਆਂ ਦੀ ਅਗਵਾਈ ਕੀਤੀ। ਇਸ ਪੰਦਰਵਾੜੇ ਤਹਿਤ ਬੱਚਿਆਂ ਵਲੋਂ ਸਫ਼ਾਈ ਮੁਹਿੰਮ ਅਤੇ ਪਾਣੀ ਦੀ ਸੰਭਾਲ ਸਬੰਧੀ ਸਲੋਗਨ ਅਤੇ ਪੋਸਟਰ ਤਿਆਰ ਕੀਤੇ ਗਏ। ਇਸ ਤੋਂ ਇਲਾਵਾ ਸੁੰਦਰ ਲਿਖਾਈ, ਭਾਸ਼ਨ, ਕੁਇੱਜ਼, ਕਵਿਤਾ ਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚ ਸਕੂਲ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ। ਹਰਜਿੰਦਰ ਸਿੰਘ ਬੁਰਜ ਥਰੋੜ ਨੇ ਕਿਹਾ ਕਿ ਈਵੈਂਟਾਂ ਵਿਚੋਂ ਪਹਿਲੀਆਂ ਤਿੰਨ-ਤਿੰਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲ ੇ ਵਿਦਿਆਰਥੀਆਂ ਅਤੇ ਹੋਰਨਾਂ ਕੰਪੋਨੈਂਟਸ ਵਿਚੋਂ ਅਵੱਲ ਬੱਚਿਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਸਮੇਂ ਕੁਲਦੀਪ ਸ਼ਰਮਾ ਭਗਤਾ, ਅਮਰੀਕ ਸਿੰਘ ਕਲਿਆਣ, ਸੁਖਜਿੰਦਰ ਸਿੰਘ ਘਣੀਆਂ, ਸੁਖਜੀਤ ਕੌਰ, ਜਸਵਿੰਦਰ ਕੌਰ, ਮਨਦੀਪ ਕੌਰ ਬੱਬੂ, ਰਾਜਵਿੰਦਰ ਕੌਰ ਤੇ ਮਨਦੀਪ ਕੌਰ (ਸਾਰੇ ਅਧਿਆਪਕ) ਸੁਖਦੇਵ ਸਿੰਘਚੇਅਰਮੈਨ ਐਸ. ਐਮ. ਸੀ., ਕਮੇਟੀ ਮੈਂਬਰ ਤੇ ਪਿੰਡ ਦੇ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਹਮੀਰਗੜ੍ਹ ਵਿਖੇ 27 ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਅਗਲੀ ਖ਼ਬਰ ਵਿਵੇਕ ਆਸ਼ਰਮ ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।