20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਆਕਸਫੋਰਡ ਦੀਆਂ ਵਿਦਿਆਰਥਣਾਂ ਨੇ ਟੈਕਨੀਕਲ ਪੇਸ਼ਕਾਰੀ ਵਿਚ ਮੱਲਾਂ ਮਾਰੀਆਂ

ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜੁਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀ ਆਪਣੀ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਬੀਤੇ ਦਿਨੀਂ ਬਠਿੰਡਾ ਲੋਕਲ ਸੈਂਟਰ ਪੰਜਾਬ, ਬਠਿੰਡਾ ਵਲੋਂ ਮਨਾਏ ਗਏ ‘59ਵਾਂ ਇੰਜੀਨੀਅਰ ਡੇਅ’ ਵਿਚ ਟੈਕਨੀਕਲ ਪੱਖ ਨੂੰ ਮੁੱਖ ਵਿਸ਼ੇ ਵਜੋਂ ਲਿਆ ਗਿਆ।

ਅਜੀਤ ਡੈਸਕ 20-09-2026
ਭਗਤਾ ਭਾਈਕਾ, 19 ਸਤੰਬਰ (ਸੁਖਪਾਲ ਸਿੰਘ ਸੋਨੀ)-ਦ ਆਕਸਫੋਰਡ ਸਕੂਲ ਆਫ਼ ਐਜੁਕੇਸ਼ਨ ਭਗਤਾ ਭਾਈਕਾ ਦੇ ਵਿਦਿਆਰਥੀ ਆਪਣੀ ਬੌਧਿਕ ਯੋਗਤਾ ਦਾ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕਰ ਰਹੇ ਹਨ। ਬੀਤੇ ਦਿਨੀਂ ਬਠਿੰਡਾ ਲੋਕਲ ਸੈਂਟਰ ਪੰਜਾਬ, ਬਠਿੰਡਾ ਵਲੋਂ ਮਨਾਏ ਗਏ ‘59ਵਾਂ ਇੰਜੀਨੀਅਰ ਡੇਅ’ ਵਿਚ ਟੈਕਨੀਕਲ ਪੱਖ ਨੂੰ ਮੁੱਖ ਵਿਸ਼ੇ ਵਜੋਂ ਲਿਆ ਗਿਆ। ਇਸ ਸਮਾਰੋਹ ਵਿਚ ਆਕਸਫੋਰਡ ਦੇ ਵਿਦਿਆਰਥੀਆਂ ਨੇ ਤੀਖਣ ਬੁੱਧੀ ਦਾ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਸੰਸਥਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਹਰਕੀਰਤ ਕੌਰ ਅਤੇ ਨੌਂਵੀ ਜਮਾਤ ਦੀ ਵਿਦਿਆਰਥਣ ਪ੍ਰਨੀਤ ਕੌਰ ਨੇ ਟੈਕਨੀਕਲ ਰੈਸਕਿਉ ਨੈੱਟ ਏ.ਆਈ. ਦਾ ਪੇਪਰ ਪੇਸ਼ ਕਰਕੇ ਪਹਿਲਾ ਸਥਾਨ ਅਤੇ ਛੇਵੀਂ ਜਮਾਤ ਦੀ ਵਿਦਿਆਰਥਣ ਜੈਨਮ ਅਤੇ ਜਸਨੀਤ ਕੌਰ ਨੇ ਡਰਾਈਵਰ ਲੈੱਸ ਕਾਰ ਦਾ ਪੇਪਰ ਪੇਸ਼ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਨੂੰ ਨਗਦ ਇਨਾਮ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਅਤੇ ਸਮੁੱਚੀ ਟੀਮ ਅਤੇ ਏ. ਟੀ. ਐੱਲ. ਲੈਬ ਦੇ ਇੰਚਾਰਜ ਇੰਜੀਨੀਅਰ ਅਧਿਆਪਕ ਹਰੀਸ਼ਰਨ ਅਗਰਵਾਲ ਨੂੰ ਵੀ ਇਸ ਸਫ਼ਲਤਾ ਦੀ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ਦੀ ਵਡਿਆਈ ਕਰਦੇ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਤੋਂ ਪ੍ਰੇਰਿਤ ਹੋਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈਕਾ, ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ (ਉਪ-ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ) ਅਤੇ ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ ਸਕੱਤਰ) ਨੇ ਵਿਦਿਆਰਥੀਆਂ ਨੂੰ ਇਸ ਸਫ਼ਲਤਾ ਦੀ ਵਧਾਈ ਦਿੱਤੀ ਤੇ ਇਸੇ ਤਰ੍ਹਾਂ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਾਰੀਆਂ ਧਿਰਾਂ ਸਹਿਯੋਗ ਦੇਣ-ਬਲਦੇਵ ਸਿੰਘ ਆਕਲੀਆ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਬੱਗਸਰ ਸਾਹਿਬ ਜੱਸੀ ਬਾਗ਼ਵਾਲੀ ਦੇ ਨਵੇਂ ਦਰਬਾਰ ਸਾਹਿਬ ਹਾਲ ਦੀ ਕਾਰ ਸੇਵਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।