04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਤਾਰਾ ਸਿੰਘ ਰਾਏ ਬਣੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਸਭਾ ਦੇ ਜ਼ਿਲ੍ਹਾ ਪ੍ਰਧਾਨ

ਭੁੱਚੋ ਮੰਡੀ, 3 ਅਕਤੂਬਰ (ਬਿੱਕਰ ਸਿੰਘ ਸਿੱਧੂ)-ਗੁਰਦੁਆਰਾ ਬਾਬਾ ਨਾਮਦੇਵ ਜੀ ਭੁੱਚੋ ਮੰਡੀ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਸਭਾ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਤੱਗੜ ਦਾ ਕਾਰਜਕਾਲ ਪੂਰਾ ਹੋਣ ’ਤੇ ਪੁਰਾਣੀ ਕਾਰਜਕਾਰਨੀ ਨੂੰ ਭੰਗ ਕਰਕੇ ਨਵੀਂ ਕਾਰਜਕਾਰਨੀ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਅਜੀਤ ਡੈਸਕ 04-10-2026
ਭੁੱਚੋ ਮੰਡੀ, 3 ਅਕਤੂਬਰ (ਬਿੱਕਰ ਸਿੰਘ ਸਿੱਧੂ)-ਗੁਰਦੁਆਰਾ ਬਾਬਾ ਨਾਮਦੇਵ ਜੀ ਭੁੱਚੋ ਮੰਡੀ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਸਭਾ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਤੱਗੜ ਦਾ ਕਾਰਜਕਾਲ ਪੂਰਾ ਹੋਣ ’ਤੇ ਪੁਰਾਣੀ ਕਾਰਜਕਾਰਨੀ ਨੂੰ ਭੰਗ ਕਰਕੇ ਨਵੀਂ ਕਾਰਜਕਾਰਨੀ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਦੌਰਾਨ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਤਾਰਾ ਸਿੰਘ ਰਾਏ ਨੂੰ ਸਭਾ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ। ਮੀਟਿੰਗ ਵਿਚ ਸਭਾ ਦੇ ਸਰਪ੍ਰਸਤ ਮੇਜਰ ਸਿੰਘ ਸਿੱਧੂ, ਸਕੱਤਰ ਹਰਪ੍ਰੀਤ ਸਿੰਘ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਇਕਾਈਆਂ ਦੇ ਅਹੁੱਦੇਦਾਰ ਤੇ ਮੈਂਬਰ ਹਾਜ਼ਰ ਸਨ। ਨਵ-ਨਿਯੁੱਕਤ ਜ਼ਿਲ੍ਹਾ ਪ੍ਰਧਾਨ ਤਾਰਾ ਸਿੰਘ ਰਾਏ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਭਾ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਸਮਾਜ ਦੀ ਇੱਕਜੁੱਟਤਾ ਲਈ ਕੰਮ ਕਰਨ ਦੀ ਗੱਲ ਕਹੀ। ਇਸ ਮੌਕੇ ਰੂਪ ਸਿੰਘ ਜੱਸਲ, ਬੀਰ ਸਿੰਘ, ਅਮਨਦੀਪ ਸਿੰਘ ਮਾਈਸਰਖਾਨਾ, ਤੇਜਾ ਸਿੰਘ ਰਾਮਾਮੰਡੀ, ਗੁਰਪ੍ਰੀਤ ਸਿੰਘ ਬਾਲਿਆਂਵਾਲੀ, ਬੂਟਾ ਸਿੰਘ ਭੁੱਚੋ ਕਲਾਂ ਸਮੇਤ ਸਭਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੀਬੀਵਾਲਾ ਤੋਂ ਅੱਧੀ ਦਰਜਨ ਪਰਿਵਾਰ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਜੀ. ਜੀ. ਐਸ. ਰਿਫ਼ਾਇਨਰੀ ਵਲੋਂ ਸਕੂਲ ਨੂੰ ਵਾਟਰ ਕੂਲਰ ਤੇ ਆਰ. ਓ. ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।