05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ਵਿਚ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 05-10-2026
ਸੰਗਤ ਮੰਡੀ, 4 ਅਕਤੂਬਰ (ਸੁਖਤੇਜ ਧਾਲੀਵਾਲ)- ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸੰਗਤ ਦੀ ਪੁਲਿਸ ਨੇ ਇਕ ਨੌਜਵਾਨ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਾੜੇ ਅਨਸਰਾਂ ਦੀ ਭਾਲ ਲਈ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਪੁਲਿਸ ਪਿੰਡ ਫੁੱਲੋ ਮਿੱਠੀ ਵੱਲ ਜਾ ਰਹੀ ਸੀ ਤਾਂ ਇਕ ਸ਼ੱਕੀ ਵਿਅਕਤੀ ਪੁਲਿਸ ਨੂੰ ਦੇਖ ਕੇ ਸ਼ੱਕ ਦੇ ਘੇਰੇ ਵਿਚ ਆ ਗਿਆ। ਪੁਲਿਸ ਵਲੋਂ ਸ਼ੱਕ ਦੇ ਆਧਾਰ ‘ਤੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਪਿੰਡ ਮਹਿਤਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਵਿਰੁੱਧ ਨਸ਼ਾ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਹਰਰਾਏਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ 25 ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੇ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।