2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਵਿਚਾਰ-ਚਰਚਾ
ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਅੱਜ ਪਿੰਡ ਸੇਖੂ ਵਿਖੇ ਪਾਰਟੀ ਆਗੂ ਇਕਬਾਲ ਸਿੰਘ ਸ਼ੇਖੂ ਦੇ ਗ੍ਰਹਿ ਵਿਖੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਦਾ ਆਯੋਜਨ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵਲੋਂ ਅੱਜ ਪਿੰਡ ਸੇਖੂ ਵਿਖੇ ਪਾਰਟੀ ਆਗੂ ਇਕਬਾਲ ਸਿੰਘ ਸ਼ੇਖੂ ਦੇ ਗ੍ਰਹਿ ਵਿਖੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਦਾ ਆਯੋਜਨ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜਥੇਬੰਦਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪਿੰਡ ਪੱਧਰ ‘ਤੇ ਲੋਕਾਂ ਨਾਲ ਸੰਪਰਕ ਬਣਾਉਣ। ਉਨ੍ਹਾਂ ਦੇ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਉਠਾਇਆ ਜਾਵੇਗਾ। ਇਸ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ। ਮੀਟਿੰਗ ਵਿਚ ਇਕਬਾਲ ਸਿੰਘ ਸ਼ੇਖੂ, ਭੀਮਾ ਸ਼ੇਖੂ, ਕ੍ਰਿਸ਼ਨ ਸ਼ੇਖੂ, ਰਾਮ ਸਿੰਘ ਲੇਲੇਵਾਲਾ, ਦਿਲਪ੍ਰੀਤ ਜਗੇਵਾਲਾ, ਜਗਤਾਰ ਮੈਨੂੰਆਣਾ, ਡਾ. ਜਸਵਿੰਦਰ ਸਿੰਘ ਬੰਗੀ, ਨਿਹਾਲ ਸਿੰਘ , ਮੰਗਤ ਜਟਾਣਾ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।