ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਦਿੱਤੀ ਵਧਾਈ
ਤਲਵੰਡੀ ਸਾਬੋ , 6 ਅਕਤੂਬਰ ( ਪੱਤਰ ਪ੍ਰੇਰਕ )- ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ ਤੇ ਹਲਕੇ ਅੰਦਰ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਵਧਾਈ ਦਿੰਦਿਆਂ ਇਸ ਫ਼ੈਸਲੇ ਨਾਲ ਪਾਰਟੀ ਦੇ ਹੋਰ ਮਜ਼ਬੂਤ ਹੋਣ ਦੀ ਆਸ ਪ੍ਰਗਟਾਈ ਹੈ । ਪ੍ਰੈੱਸ ਨੂੰ ਜਾਰੀ ਬਿਆਨ ਚ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਪਰਗਟ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤੀ ਨੇ ਕਾਂਗਰਸੀ ਵਰਕਰਾਂ ‘ ਚ ਨਵੀਂ ਰੂਹ ਦਾ ਸੰਚਾਰ ਕੀਤਾ ਹੈ ।
ਅਜੀਤ ਡੈਸਕ
07-10-2026