09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੈਨਸ਼ਨਰਜ਼ ਐਸੋਸੀਏਸ਼ਨ ਸਿਟੀ ਮੰਡਲ ਵਲੋਂ ਸੰਗਰੂਰ ਰੈਲੀ ਦੀ ਤਿਆਰੀ ਸੰਬੰਧੀ ਮੀਟਿੰਗ

ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੈਨਸ਼ਨ ਐਸੋਸੀਏਸ਼ਨ ਸਿਟੀ ਮੰਡਲ ਬਠਿੰਡਾ ਦੀ ਅਹਿਮ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਪ੍ਰਧਾਨ ਮਹਿੰਦਰ ਪਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਉਣ ਵਾਲੇ ਸੰਘਰਸ਼ਾਂ ਅਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਪਾਲ, ਸਕੱਤਰ ਰੂਪ ਸਿੰਘ, ਸੀਨੀਅਰ ਉੱਪ-ਪ੍ਰਧਾਨ ਮਨੋਹਰ ਸਿੰਘ ਰਾਣਾ, ਉੱਪ-ਪ੍ਰਧਾਨ ਵੀਰ ਭਾਨ, ਉੱਪ-ਸਕੱਤਰ ਸ਼ਾਮ ਸਰੂਪ, ਖ਼ਜ਼ਾਨਚੀ ਜਗਿੰਦਰ ਪਾਲ, ਤਰਸੇਮ ਲਾਲ, ਨੈਬ ਸਿੰਘ, ਜਵਾਹਰ ਸਿੰਘ, ਸੁਖਦੇਵ ਚੌਹਾਨ ਤੇ ਚੰਦਰ ਕੁਮਾਰ ਵਲੋਂ ਸੂਬਾ ਕਮੇਟੀ ਦੇ ਸੱਦੇ ਨੂੰ ਲਾਗੂ ਕਰਵਾਉਣ ਦਾ ਫ਼ੈਸਲਾ ਲੈਂਦੇ ਹੋਏ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੁਰਜ਼ੋਰ ਢੰਗ ਨਾਲ ਉਭਾਰਿਆ ਗਿਆ।

ਅਜੀਤ ਡੈਸਕ 09-10-2026
ਬਠਿੰਡਾ, 8 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)-ਪੈਨਸ਼ਨ ਐਸੋਸੀਏਸ਼ਨ ਸਿਟੀ ਮੰਡਲ ਬਠਿੰਡਾ ਦੀ ਅਹਿਮ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਪ੍ਰਧਾਨ ਮਹਿੰਦਰ ਪਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਆਉਣ ਵਾਲੇ ਸੰਘਰਸ਼ਾਂ ਅਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸੰਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਪਾਲ, ਸਕੱਤਰ ਰੂਪ ਸਿੰਘ, ਸੀਨੀਅਰ ਉੱਪ-ਪ੍ਰਧਾਨ ਮਨੋਹਰ ਸਿੰਘ ਰਾਣਾ, ਉੱਪ-ਪ੍ਰਧਾਨ ਵੀਰ ਭਾਨ, ਉੱਪ-ਸਕੱਤਰ ਸ਼ਾਮ ਸਰੂਪ, ਖ਼ਜ਼ਾਨਚੀ ਜਗਿੰਦਰ ਪਾਲ, ਤਰਸੇਮ ਲਾਲ, ਨੈਬ ਸਿੰਘ, ਜਵਾਹਰ ਸਿੰਘ, ਸੁਖਦੇਵ ਚੌਹਾਨ ਤੇ ਚੰਦਰ ਕੁਮਾਰ ਵਲੋਂ ਸੂਬਾ ਕਮੇਟੀ ਦੇ ਸੱਦੇ ਨੂੰ ਲਾਗੂ ਕਰਵਾਉਣ ਦਾ ਫ਼ੈਸਲਾ ਲੈਂਦੇ ਹੋਏ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੁਰਜ਼ੋਰ ਢੰਗ ਨਾਲ ਉਭਾਰਿਆ ਗਿਆ। ਆਗੂਆਂ ਨੇ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਕਿ 2.59 ਦਾ ਫ਼ਾਰਮੂਲਾ ਤੁਰੰਤ ਲਾਗੂ ਕੀਤਾ ਜਾਵੇ, 23 ਸਾਲਾ ਤਰੱਕੀ/ਲਾਭ ਦਿੱਤੇ ਜਾਣ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਤੇ ਬਿਜਲੀ ਬੋਰਡ ਦੀ ਪੁਰਾਣੀ ਸਥਿਤੀ ਬਹਾਲ ਕੀਤੀ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਸੰਗਰੂਰ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਸੂਬਾ ਸਰਕਾਰ ’ਤੇ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਸਕੇ।
ਪਿਛਲੀ ਖ਼ਬਰ ਮਾਤਾ ਸੁੰਦਰੀ ਗਰੁੱਪ ਢੱਡੇ ਦਾ ਬੀ.ਏ ਭਾਗ ਪਹਿਲਾ, ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ‘ਉਚੇਰੀ ਸਿੱਖਿਆ ਵਿਚ ਮਸਨੂਈ ਬੁੱਧੀ ਦਾ ਯੋਗਦਾਨ’ ਵਿਸ਼ੇ ’ਤੇ ਰਿਫ੍ਰੈਸ਼ਰ ਕੋਰਸ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।