11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

508 ਗ੍ਰਾਮ ਹੈਰੋਇਨ ਸਮੇਤ ਦੋ ਹਿਰਾਸਤ ’ਚ ਲਏ

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਡੀ. ਜੀ.

ਅਜੀਤ ਡੈਸਕ 11-10-2026
ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ, ਡੀ.ਆਈ.ਜੀ ਬਠਿੰਡਾ ਰੇਂਜ ਹਰਜੀਤ ਸਿੰਘ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਮਿਸ ਮੀਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਦੋਂ ਇਕ ਵੱਡੀ ਸਫਲਤਾ ਮਿਲੀ, ਜਦੋਂ ਮਨੋਜ ਗੋਰਸੀ ਐੱਸ.ਪੀ. (ਡਿਟੈਕਟਿਵ) ਬਠਿੰਡਾ ਦੀ ਨਿਗਰਾਨੀ ਅਤੇ ਸੰਦੀਪ ਭਾਟੀ ਡੀ.ਐਸ.ਪੀ. (ਡਿਟੈਕਟਿਵ) ਬਠਿੰਡਾ ਦੀ ਅਗਵਾਈ ਵਿਚ ਸੀ.ਆਈ.ਏ ਸਟਾਫ-1 ਬਠਿੰਡਾ ਦੀ ਟੀਮ ਨੇ ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਫ਼ਤਿਹਗੜ੍ਹ ਨੌਂ ਆਬਾਦ ਦੇ ਬੱਸ ਸਟੈਂਡ ਕੋਲੋਂ ਦੋ ਵਿਅਕਤੀਆਂ ਨੂੰ 508 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਬਠਿੰਡਾ ਪੁਲਿਸ ਦੀ ਸੀ.ਆਈ.ਏ.-1 ਪੁਲਿਸ ਪਾਰਟੀ ਵਲੋਂ ਨਸ਼ਿਆਂ ਸਬੰਧੀ ਤਲਵੰਡੀ ਸਾਬੋ ਨੇੜਲੇ ਇਲਾਕੇ ਵਿਚ ਗਸ਼ਤ ਕਰਦਿਆਂ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਸੀ ਕਿ ਇਸੇ ਦੌਰਾਨ ਪਿੰਡ ਫ਼ਤਿਹਗੜ੍ਹ ਨੌਂ ਆਬਾਦ ਦੇ ਬੱਸ ਅੱਡੇ ਕੋਲੋਂ ਦੋ ਵਿਅਕਤੀਆਂ ਨੂੰ ਸ਼ੱਕੀ ਹਲਾਤਾਂ ਵਿਚ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਕਤਾਨ ਕੋਲੋਂ 508 ਗ੍ਰਾਮ ਹੈਰੋਇਨ ਬਰਾਮਦ ਹੋਈ। ਸੀ.ਆਈ.ਏ ਟੀਮ ਮੁਤਾਬਿਕ ਹੈਰੋਇਨ ਸਮੇਤ ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਪ੍ਰਤਾਪ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਜੰਬਰ ਬਸਤੀ ਅਤੇ ਰਾਜਨ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮ ਮੁਤਾਬਿਕ ਉਕਤ ਵਿਅਕਤੀਆਂ ਤੋਂ ਹੈਰੋਇਨ ਬਰਾਮਦਗੀ ਮਗਰੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਥਿਤ ਦੋਸ਼ੀਆਨ ਨੂੰ ਅੱਜ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਤਾਂ ਜੋ ਉਨ੍ਹਾਂ ਦੇ ਸੰਪਰਕ ਸੂਤਰਾਂ ਸਬੰਧੀ ਪੁੱਛਗਿੱਛ ਹੋ ਸਕੇ।
ਪਿਛਲੀ ਖ਼ਬਰ ਅਨਾਜ ਮੰਡੀ ਲੱਖੇਵਾਲੀ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਨਿਕਲੀ ਅਗਲੀ ਖ਼ਬਰ ਬਠਿੰਡਾ ਪੁਲਿਸ ਨੇ ਵੱਖ-ਵੱਖ ਸ਼ੱਕੀ ਥਾਵਾਂ ’ਤੇ ਚਲਾਈ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।