13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਕਾਰੀ ਪ੍ਰਾਇਮਰੀ ਸਕੂਲ ਰਾਮਸਰਾ ਵਿਖੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ

ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਵਿੱਦਿਅਕ ਕਾਰਗੁਜ਼ਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 13-10-2026
ਰਾਮਾਂ ਮੰਡੀ, 12 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)- ਇਥੋਂ ਨੇੜਲੇ ਪਿੰਡ ਰਾਮਸਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮਿਲਣੀ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਵਿੱਦਿਅਕ ਕਾਰਗੁਜ਼ਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਮੌਕੇ ਅਧਿਆਪਕ ਗਿਰਧਾਰੀ ਲਾਲ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਘਰ ਵਿਚ ਪੜ੍ਹਾਈ ਲਈ ਢੁਕਵਾਂ ਮਾਹੌਲ ਮੁਹੱਈਆ ਕਰਾਉਣ ਲਈ ਪ੍ਰੇਰਿਤ ਕੀਤਾ। ਸਮੂਹ ਸਕੂਲ ਦੇ ਸਟਾਫ਼ ਵਲੋਂ ਇਸ ਪ੍ਰੋਗਰਾਮ ਦੌਰਾਨ ਸਕੂਲ ਵਿਖੇ ਪਹੁੰਚਣ ਲਈ ਮਾਪਿਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਗਿਰਧਾਰੀ ਲਾਲ, ਮਾ.ਹਰਬੰਸ ਲਾਲ, ਨਿਰਮਲਜੀਤ ਸਿੰਘ, ਮੈਡਮ ਸ਼ੀਤਲ ਅਤਰੀ , ਮੈਡਮ ਕਮਲੇਸ਼ ਰਾਣੀ, ਮੈਡਮ ਹਰਪ੍ਰੀਤ ਕੌਰ, ਮੈਡਮ ਪਰਮਜੀਤ ਕੌਰ, ਮੈਡਮ ਰਨਪ੍ਰੀਤ ਕੌਰ ਆਦਿ ਤੋਂ ਇਲਾਵਾ ਬੱਚਿਆਂ ਦੇ ਮਾਪੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਪੰਜਾਬ ਦੀ ਤਿਮਾਹੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।