13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕਾਰ ਸਵਾਰ ਤਿੰਨ ਨੌਜਵਾਨ 70 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਚਿੱਟੇ ਸਮੇਤ ਕਾਬੂ

ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਬਾਦਲ ਰੋਡ ‘ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਰਾਏ ਕੇ ਖ਼ੁਰਦ ਨੇੜੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 70 ਹਜਾਰ ਰੁਪਏ ਦੀ ਡਰੱਗ ਮਨੀ ਅਤੇ ਚਿੱਟੇ ਸਮੇਤ ਕਾਬੂ ਕੀਤਾ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ।

ਅਜੀਤ ਡੈਸਕ 13-10-2026
ਸੰਗਤ ਮੰਡੀ, 12 ਅਕਤੂਬਰ (ਅੰਮ੍ਰਿਤ ਸ਼ਰਮਾ)- ਬਠਿੰਡਾ-ਬਾਦਲ ਰੋਡ ‘ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਪਿੰਡ ਰਾਏ ਕੇ ਖ਼ੁਰਦ ਨੇੜੇ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ 70 ਹਜਾਰ ਰੁਪਏ ਦੀ ਡਰੱਗ ਮਨੀ ਅਤੇ ਚਿੱਟੇ ਸਮੇਤ ਕਾਬੂ ਕੀਤਾ ਹੈ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਰਾਏ ਕੇ ਖ਼ੁਰਦ ਨੇੜੇ ਪਹੁੰਚੀ ਤਾਂ ਤਿੰਨ ਨੌਜਵਾਨ ਸ਼ੱਕੀ ਹਾਲਤਾਂ ‘ਚ ਚਿੱਟੇ ਰੰਗ ਦੀ ਸਿਆਜ ਕਾਰ ਵਿਚ ਬੈਠੇ ਦਿਖਾਈ ਦਿੱਤੇ। ਸ਼ੱਕ ਦੇ ਆਧਾਰ ‘ਤੇ ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕੋਲੋਂ 6.22 ਗ੍ਰਾਮ ਨਸ਼ੀਲਾ ਪਦਾਰਥ ‘ਚਿੱਟਾ’ ਅਤੇ 70 ਹਜਾਰ ਰੁਪਏ ਦੀ ਨਕਦੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਨੌਜਵਾਨਾਂ ਦੀ ਪਛਾਣ ਮੁਨੀਸ਼ ਕੁਮਾਰ, ਲਵਪ੍ਰੀਤ ਸਿੰਘ ਬੱਬੂ ਅਤੇ ਗੁਰਮੇਜ ਸਿੰਘ ਵਾਸੀ ਪਿੰਡ ਰਾਏ ਕੇ ਖ਼ੁਰਦ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਨੇ ਉਕਤ ਨੌਜਵਾਨਾਂ ਵਿਰੁੱਧ ਨਸ਼ਾ ਵਿਰੋਧੀ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਡੁੰਘਾਈ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ।
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਤਿੰਨ ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ‘ਮਾਈ ਭਾਗੋ ਦੀ ਫ਼ੌਜ’ ਨਸ਼ਿਆਂ ਦੇ ਵੱਡੇ ਸੌਦਾਗਰਾਂ ਨੂੰ ਕਾਬੂ ਕਰਵਾਏਗੀ- ਹਰਸਿਮਰਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।