ਭਗਵੰਤ ਮਾਨ ਨੂੰ ਕੁਰਸੀ ’ਤੇ ਰਹਿਣ ਦਾ ਕੋਈ ਹੱਕ ਨਹੀਂ- ਸਚਿਨ ਪਾਇਲਟ
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਦਿਨੋਂ-ਦਿਨ ਵਿਗੜ ਰਹੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬੇ ਦਾ ਕੰਟਰੋਲ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਰਸੀ ‘ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕਤਲ, ਲੁੱਟਾਂ-ਖੋਹਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਕੰਟਰੋਲ ਕਰਨ ਲਈ ਪੰਜਾਬ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੌਂਪਣ ਦੀ ਲੋੜ ਹੈ।
ਹ
ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨੂੰ ਮਿਲਦੇ ਹੋਏ ਸਚਿਨ ਪਾਇਲਟ। (ਸੱਜੇ) ਮੀਟਿੰਗ ਦੌਰਾਨ ਰਾਜਨ ਗਰਗ ਸਚਿਨ ਪਾਇਲਟ ਨਾਲ ਗੱਲਬਾਤ ਕਰਦੇ ਹੋਏ। ਤਸਵੀਰਾਂ : ਲਵਲੀ
18-10-2026
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਪੰਜਾਬ ਵਿਚ ਅਮਨ-ਕਾਨੂੰਨ ਦੀ ਦਿਨੋਂ-ਦਿਨ ਵਿਗੜ ਰਹੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੂਬੇ ਦਾ ਕੰਟਰੋਲ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਰਸੀ ‘ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕਤਲ, ਲੁੱਟਾਂ-ਖੋਹਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਕੰਟਰੋਲ ਕਰਨ ਲਈ ਪੰਜਾਬ ਦੀ ਵਾਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿਚ ਸੌਂਪਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਬਠਿੰਡਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮਿਲਣੀ ਉਪਰੰਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ ਦੇ ਗੈਂਗਸਟਰਾਂ ਹੱਥੋਂ ਮਾਰੇ ਗਏ ਸ਼ਹਿਰ ਦੇ ਸਮਾਜਸੇਵੀ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ, ਸਹਾਇਕ ਇੰਚਾਰਜ ਰਵਿੰਦਰ ਡਾਲਵੀਆ, ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਮੀਤ ਪ੍ਰਧਾਨ ਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ઠ ਕੇ.ਕੇ. ਅਗਰਵਾਲ, ਪਵਨ ਮਾਨੀ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਦਰਸ਼ਨ ਸਿੰਘ ਜੀਦਾ, ਭੁਪਿੰਦਰ ਸਿੰਘ ਗੋਰਾ, ਬਲਵੰਤ ਰਾਏ ਨਾਥ, ਨਰਿੰਦਰ ਗਾਂਧੀ, ਕਿਰਨਜੀਤ ਸਿੰਘ ਗਹਿਰੀ, ਮਾਧਵ ਸ਼ਰਮਾ, ਪ੍ਰਕਾਸ਼ ਚੰਦ, ਨੱਥੂ ਰਾਮ, ਸੁਰਿੰਦਰਜੀਤ ਸਾਹਨੀ, ਸੁਰਜੀਤ ਮੋਖਾ, ਹਰਪਾਲ ਸਿੰਘ ਬਾਜਵਾ, ਗੁਰਮੀਤ ਸਿੰਘ ਨਾਥਪੁਰਾ ਸਮੇਤ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ। ਇਸ ਮੌਕੇ ਸਚਿਨ ਪਾਇਲਟ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਮੌਜੂਦਾ ਹਾਲਾਤਾਂ ਸਬੰਧੀ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ। ਉਪਰੰਤ ਪਾਰਟੀ ਦੀ ਮਜ਼ਬੂਤੀ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।