18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਬਠਿੰਡਾ ਅਨਾਜ ਮੰਡੀ ਦਾ ਦੌਰਾ

ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ, ਪਰ ਫਿਰ ਵੱਖ-ਵੱਖ ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਤੁਲਾਈ ਤੇ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ।

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਅਨਾਜ ਮੰਡੀ ਦੇ ਦੌਰੇ ਦੌਰਾਨ। ਤਸਵੀਰ: ਲਵਲੀ 18-10-2026
ਬਠਿੰਡਾ, 17 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ, ਪਰ ਫਿਰ ਵੱਖ-ਵੱਖ ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਤੁਲਾਈ ਤੇ ਚੁਕਾਈ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਬਠਿੰਡਾ ਦੀ ਅਨਾਜ ਮੰਡੀ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 16 ਅਕਤੂਬਰ ਨੂੰ 6,559 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਜ਼ਿਲ੍ਹੇ ਵਿਚ ਕੁੱਲ 32,257 ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜੋ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿਚ ਵੱਡੀ ਮਾਤਰਾ ਵਿਚ ਫ਼ਸਲ ਪਹੁੰਚਣ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ, ਜਿਸ ਤਹਿਤ 21626 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵਲੋਂ 10,999 ਮੀਟ੍ਰਿਕ ਟਨ, ਮਾਰਕਫੈਡ ਵਲੋਂ 2,355 ਮੀਟ੍ਰਿਕ ਟਨ, ਪਨਸਪ ਵਲੋਂ 5,783 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 2,489 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਜ਼ਿਲ੍ਹੇ ਦੀਆਂ ਸਰਹੱਦਾਂ ’ਤੇ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਖਰੀਦਣ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਰਾਜ ਤੋਂ ਜ਼ਿਲ੍ਹੇ ਦੀ ਸਰਹੱਦ ਅੰਦਰ ਆ ਰਹੇ ਝੋਨੇ ਸਬੰਧੀ ਕੋਈ ਵਹੀਕਲ ਫੜਿਆ ਜਾਂਦਾ ਹੈ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ, ਕਿਸਾਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 4 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਸਰਕਾਰਾਂ ਦੇ ਲਾਰਿਆਂ ਦੀ ਉਡੀਕ ਛੱਡ ਕੇ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ ਲੋਕ-ਹਰਿੰਦਰ ਮਹਿਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।