19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬੀ.ਆਰ.ਸੀ. ਕਾਨਵੈਂਟ ਸਕੂਲ ਦੇ ਦੋ ਖਿਡਾਰੀਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ

ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਬੀ. ਆਰ.

ਅਜੀਤ ਡੈਸਕ 19-10-2026
ਭਗਤਾ ਭਾਈਕਾ, 18 ਅਕਤੂਬਰ (ਸੁਖਪਾਲ ਸਿੰਘ ਸੋਨੀ)- ਬੀ.ਆਰ.ਸੀ. ਕਾਨਵੈਂਟ ਸਕੂਲ, ਸਮਾਧ ਭਾਈ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਾਇਮਰੀ ਵਰਗ ਦੇ ਅੰਡਰ-11 ਮੁਕਾਬਲਿਆਂ ਵਿਚ ਸਕੂਲ ਦੀ ਵਿਦਿਆਰਥਣ ਪਰਮੀਤ ਕੌਰ, ਜਮਾਤ ਤੀਜੀ ਅਤੇ ਪਵਦੀਪ ਸਿੰਘ, ਜਮਾਤ ਪੰਜਵੀਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਟੇਟ ਪੱਧਰ ’ਤੇ ਪਹੁੰਚੇ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਅਤੇ ਪ੍ਰਿੰਸੀਪਲ ਕਿਰਨਾ ਰਾਣੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡੀ.ਪੀ.ਈ. ਜਸਦੀਪ ਸਿੰਘ, ਮਹਾਂਵੀਰ ਅਤੇ ਕੋਚ ਨਿਰਮਲ ਸਿੰਘ ਪੱਤੋ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ 6 ਨੰਬਰ ਫਾਰਮ ਭਰ ਕੇ ਬਣਾਈ ਜਾ ਸਕਦੀ ਹੈ ਨਵੀਂ ਵੋਟ ਨਰੂਆਣਾ ਵਿਖੇ ਵੋਟਰ ਜਾਗਰੂਕਤਾ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰੋਟੀ ਬਣਾਉਣ ਵਾਲੀ ਆਧੁਨਿਕ ਮਸ਼ੀਨ ਦੀ ਜਥੇ. ਬਾਬਾ ਟੇਕ ਸਿੰਘ ਨੇ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।