19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਪਿੰਡ ਫੂਲ ਵਿਖੇ 5ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਪਿੰਡ ਫੂਲ ਵਿਖੇ ਜੈ ਬੀਬੀ ਪਾਰੋ ਕ੍ਰਿਕਟ ਕਲੱਬ ਫੂਲ ਟਾਊਨ ਵਲੋਂ ਕਰਵਾਏ ਗਏ 5ਵੇਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਵਿਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਸ਼ਿਰਕਤ ਕਰਦਿਆਂ ਉਨ੍ਹਾਂ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਨੂੰ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਵਿਕਾਸ, ਅਨੁਸ਼ਾਸਨ ਅਤੇ ਤੰਦਰੁਸਤੀ ਲਈ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿਚ ਮਿਹਨਤ, ਆਪਸੀ ਸਾਂਝ ਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਅਜੀਤ ਡੈਸਕ 19-10-2026
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਪਿੰਡ ਫੂਲ ਵਿਖੇ ਜੈ ਬੀਬੀ ਪਾਰੋ ਕ੍ਰਿਕਟ ਕਲੱਬ ਫੂਲ ਟਾਊਨ ਵਲੋਂ ਕਰਵਾਏ ਗਏ 5ਵੇਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਵਿਚ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਸ਼ਿਰਕਤ ਕਰਦਿਆਂ ਉਨ੍ਹਾਂ ਨੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਨੂੰ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਵਿਕਾਸ, ਅਨੁਸ਼ਾਸਨ ਅਤੇ ਤੰਦਰੁਸਤੀ ਲਈ ਅਹਿਮ ਦੱਸਿਆ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿਚ ਮਿਹਨਤ, ਆਪਸੀ ਸਾਂਝ ਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਕ੍ਰਿਕਟ ਕਲੱਬ ਦੇ ਪ੍ਰਬੰਧਕਾਂ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਰਾਮਪੁਰਾ ਫੂਲ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਸੋਸ਼ਲ ਮੀਡੀਆ ਸਟੇਟ ਸੈਕਟਰੀ ਸੁਖਵਿੰਦਰ ਸਿੰਘ ਜਵੰਧਾ, ਸੋਸ਼ਲ ਮੀਡੀਆ ਸਟੇਟ ਜੁਆਇੰਟ ਸੈਕਟਰੀ ਕੁਲਦੀਪ ਸਿੰਘ ਸੋਹੀ, ਬਲਾਕ ਪ੍ਰਧਾਨ ਗੁਰਚਰਨ ਸਿੰਘ ਮਹਿਰਾਜ, ਬਲਾਕ ਪ੍ਰਧਾਨ ਸੀਰਾ ਮੱਲੂਆਣਾ, ਬਲਾਕ ਪ੍ਰਧਾਨ ਮਨਮੋਹਨ ਗਰਗ, ਸੋਸ਼ਲ ਮੀਡੀਆ ਬਲਾਕ ਪ੍ਰਧਾਨ ਬੇਅੰਤ ਸਿੰਘ, ਹਰਮਨ ਸਿੰਘ, ਗੁਰਲਾਲ ਸਿੰਘ, ਕਾਲਾ ਸਿੰਘ, ਸਰਬਾ ਸਿੰਘ ਬਰਾੜ, ਬਾਜ਼ ਸਿੰਘ, ਕ੍ਰਿਸ਼ਨ ਸਿੰਘ ਫ਼ੌਜੀ ਪ੍ਰਧਾਨ, ਸਾਬਕਾ ਕੌਂਸਲਰ ਵਜ਼ੀਰ ਸਿੰਘ, ਡਾ. ਮਨਜੀਤ ਸਿੰਘ, ਗੋਰਾ ਬੁੱਟਰ ਸਮੇਤ ਹੋਰ ਪਤਵੰਤੇ ਸੱਜਣ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਗੜੇਮਾਰੀ ਕਾਰਨ ਮਹਿਰਾਜ ’ਚ 1600 ਏਕੜ ਝੋਨੇ ਦੀ ਫ਼ਸਲ ਨੁਕਸਾਨੀ ਅਗਲੀ ਖ਼ਬਰ ਜਸਵੀਰ ਸਿੰਘ ਮਹਿਰਾਜ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਸੂਬਾ ਉਪ-ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।