ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੀਆਂ ਹੋਣਹਾਰ ਵਿਦਿਆਰਥਣਾਂ।
ਤਲਵੰਡੀ ਸਾਬੋ, 19 ਅਕਤੂਬਰ (ਰਵਜੋਤ ਸਿੰਘ ਰਾਹੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਅੱਜ ਐਲਾਨੇ ਗਏ ਨਤੀਜਿਆਂ ‘ਚ ਸੁਦੇਸ਼ ਵਾਟਿਕਾ ਸਕੂਲ ਭਾਗੀਵਾਂਦਰ ਦੀਆਂ ਪੰਜ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਪ੍ਰਬੰਧਕਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਲਵੰਡੀ ਸਾਬੋ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ 40 ਸਕੂਲਾਂ ਦੇ ਲਗਭਗ 2500 ਵਿਦਿਆਰਥੀਆਂ ਨੇ ਭਾਗ ਲਿਆ ਸੀ।
ਅਜੀਤ ਡੈਸਕ
20-10-2026