21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਵੱਖ-ਵੱਖ ਥਾਵਾਂ ਤੋਂ ਚਾਰ ਨਸ਼ਾ ਤਸਕਰ ਕਾਬੂ

ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 18. 47 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

ਅਜੀਤ ਡੈਸਕ 21-10-2026
ਬਠਿੰਡਾ, 20 ਅਕਤੂਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 18.47 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨਾਜ਼ਦੀਪ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪਾਰਟੀ ਵਲੋਂ ਸਖ਼ੀ ਸੈਂਟਰ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 10.43 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਚਿਾਣ ਅਰੁਣ ਸ਼ਰਮਾ ਵਾਸੀ ਪ੍ਰੀਤ ਨਗਰ ਬਠਿੰਡਾ ਅਤੇ ਸੋਨੂੰ ਵਾਸੀ ਬੇਅੰਤ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ। ਦੂਸਰੇ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵੀਰ ਕੌਰ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਵਲੋਂ ਮਾਰਕਫੈੱਡ ਗੋਦਾਮ ਬਠਿੰਡਾ ਪਾਸੋਂ ਅਵਤਾਰ ਸਿੰਘ ਵਾਸੀ ਗੁਰੂ ਨਾਨਕਪੁਰਾ ਮੁਹੱਲਾ ਬਠਿੰਡਾ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਤੀਸਰੇ ਮਾਮਲੇ ਵਿਚ ਤਫ਼ਤੀਸ਼ੀ ਪੁਲਿਸ ਅਧਿਕਾਰੀ ਗੁਰਪਿਆਰ ਸਿੰਘ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਆਦੇਸ਼ ਹਸਪਤਾਲ ਪਾਸੋਂ ਸਾਗਰ ਵਾਸੀ ਭੁੱਚੋ ਮੰਡੀ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰਨ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
ਪਿਛਲੀ ਖ਼ਬਰ ਬਠਿੰਡਾ ’ ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਵਲੋਂ ਸੂਬਾ ਸਰਕਾਰ ਦੀ ਅਰਥੀ ਫੂਕ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।