10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੰਦੀਛੋੜ ਦਿਵਸ ਅਤੇ ਦੀਵਾਲੀ ਮੌਕੇ ਹਜ਼ਾਰਾਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਹੋਈਆਂ ਨਤਮਸਤਕ, ਜਗਾਏ ਦੀਵੇ

ਤਲਵੰਡੀ ਸਾਬੋ, 9 ਨਵੰਬਰ (ਰਣਜੀਤ ਸਿੰਘ ਰਾਜੂ)-ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਲੰਘੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਸ਼ਾਮ ਸਮੇਂ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਇਸ ਪਾਵਨ ਅਸਥਾਨ ਤੇ ਦੀਵੇ ਜਗਾਏ ਗਏ। ਬੰਦੀਛੋੜ ਦਿਵਸ ਅਤੇ ਦੀਵਾਲੀ ਵਾਲੇ ਦਿਨ ਸਵੇਰ ਤੋਂ ਹੀ ਸੰਗਤਾਂ ਤਖ਼ਤ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਤੇ ਪਾਵਨ ਸਰੋਵਰਾਂ ’ਚ ਇਸ਼ਨਾਨ ਕਰਨ ਉਪਰੰਤ ਸੰਗਤਾਂ ਨੇ ਤਖਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਮੱਥਾ ਟੇਕਦਿਆਂ ਪਰਿਵਾਰਾਂ ਦੀ ਸੁੱਖ ਸ਼ਾਂਤੀ ਦੀਆਂ ਅਰਦਾਸਾਂ ਕਰਵਾਈਆਂ।

ਨਿਸ਼ਾਨ-ਏ-ਖਾਲਸਾ ਚੌਕ ਵਿਖੇ ਕੀਤੀ ਦੀਪਮਾਲਾ ਦਾ ਮਨਮੋਹਕ ਦ੍ਰਿਸ਼। ਤਸਵੀਰ: ਰਾਜੂ 10-11-2026
ਤਲਵੰਡੀ ਸਾਬੋ, 9 ਨਵੰਬਰ (ਰਣਜੀਤ ਸਿੰਘ ਰਾਜੂ)-ਬੰਦੀਛੋੜ ਦਿਵਸ ਅਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਮੌਕੇ ਲੰਘੇ ਦਿਨ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਸ਼ਾਮ ਸਮੇਂ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਇਸ ਪਾਵਨ ਅਸਥਾਨ ਤੇ ਦੀਵੇ ਜਗਾਏ ਗਏ। ਬੰਦੀਛੋੜ ਦਿਵਸ ਅਤੇ ਦੀਵਾਲੀ ਵਾਲੇ ਦਿਨ ਸਵੇਰ ਤੋਂ ਹੀ ਸੰਗਤਾਂ ਤਖ਼ਤ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਸਨ ਤੇ ਪਾਵਨ ਸਰੋਵਰਾਂ ’ਚ ਇਸ਼ਨਾਨ ਕਰਨ ਉਪਰੰਤ ਸੰਗਤਾਂ ਨੇ ਤਖਤ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨ ’ਚ ਮੱਥਾ ਟੇਕਦਿਆਂ ਪਰਿਵਾਰਾਂ ਦੀ ਸੁੱਖ ਸ਼ਾਂਤੀ ਦੀਆਂ ਅਰਦਾਸਾਂ ਕਰਵਾਈਆਂ। ਬੰਦੀਛੋੜ ਦਿਵਸ ਨੂੰ ਸਮਰਪਿਤ ਕਰਕੇ ਤਖਤ ਸਾਹਿਬ ਵਿਖੇ ਧਾਰਮਿਕ ਸਮਾਗਮ ਵੀ ਕਰਵਾਇਆ ਗਿਆ। ਸਵੇਰ ਅਤੇ ਸ਼ਾਮ ਸਮੇਂ ਤਖਤ ਸਾਹਿਬ ਦੇ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਕਥਾ ਵੀਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਤਾਂ ਢਾਡੀ ਜਥਿਆਂ ਵਲੋਂ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜਿਆਂ ਨੂੰ ਰਿਹਾਅ ਕਰਵਾਕੇ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜਣ ਮੌਕੇ ਸੰਗਤਾਂ ਵਲੋਂ ਦੀਵੇ ਜਗਾਉਣ ਦੇ ਸਮੁੱਚੇ ਵਿਰਤਾਂਤ ਬਾਰੇ ਦੱਸਿਆ। ਸ਼ਾਮ ਸਮੇਂ ਤਖਤ ਸਾਹਿਬ ਵਿਖੇ ਕੀਤੀ ਮਨਮੋਹਕ ਦੀਪਮਾਲਾ ਇਕ ਆਲੌਕਿਕ ਤਸਵੀਰ ਪੇਸ਼ ਕਰ ਰਹੀ ਸੀ ਜਦੋਂਕਿ ਦੀਪਮਾਲਾ ਕਰਕੇ ਸ਼ਹਿਰ ਦਾ ਪ੍ਰਮੁੱਖ ਨਿਸ਼ਾਨ ਏ ਖਾਲਸਾ ਚੌਂਕ ਵੀ ਖਿੱਚ ਦਾ ਕੇਂਦਰ ਬਣਿਆ ਰਿਹਾ। ਤਖਤ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਸ਼ਾਮ ਸਮੇਂ ਦੀਵੇ ਵੀ ਜਗਾਏ। ਉਧਰ ਦੀਵਾਲੀ ਮੌਕੇ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਨਗਰ ਦੇ ਮੰਦਰਾਂ ’ਚ ਪੂਜਾ ਅਰਚਨਾ ਕੀਤੀ ਅਤੇ ਆਪਣੇ ਘਰਾਂ ਨੂੰ ਸੁੰਦਰ ਦੀਪਮਾਲਾ ਰਾਹੀਂ ਸਜਾਇਆ। ਬਜ਼ਾਰਾਂ ’ਚ ਵੱਡੇ ਪੱਧਰ ਤੇ ਲੋਕਾਂ ਨੇ ਮਠਿਆਈ, ਪਟਾਕਿਆਂ ਆਦਿ ਦੀ ਖਰੀਦਦਾਰੀ ਕੀਤੀ। ਬਜ਼ਾਰਾਂ ’ਚ ਵੱਡੇ ਪੱਧਰ ਤੇ ਗੈਰ ਮਿਆਰੀ ਮਠਿਆਈਆਂ ਦੀ ਵਿਕਰੀ ਵੀ ਦੇਖਣ ਨੂੰ ਮਿਲੀ ਜੋ ਸਿਹਤ ਮਹਿਕਮੇ ਦੀਆਂ ਫੂਡ ਸੇਫ਼ਟੀ ਵਿਭਾਗ ਦੀਆਂ ਟੀਮਾਂ ਦੀ ਕਾਰਜਪ੍ਰਣਾਲੀ ਤੇ ਵੱਡੇ ਸਵਾਲ ਖੜੇ ਕਰਦੀ ਸੀ।
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸਰਕਾਰੀ ਹਸਪਤਾਲ ਮਰੀਜ਼ਾਂ ਨੂੰ ਫ਼ਲ ਅਤੇ ਲੰਗਰ ਵਰਤਾਇਆ ਅਗਲੀ ਖ਼ਬਰ ਦੀਵਾਲੀ ਵਾਲੀ ਰਾਤ ਪਿੰਡ ਗਹਿਲੇਵਾਲਾ ਵਿਖੇ 2 ਸਕੇ ਭਰਾਵਾਂ ਵਿਚਕਾਰ ਹੋਇਆ ਝਗੜਾ ਸਰਪੰਚ ਦਾ ਭਤੀਜਾ ਤੇ ਭਤੀਜ ਨੂੰਹ ਹੋਏ ਜ਼ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।