10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਤੇਜ਼ ਰਫ਼ਤਾਰ ਕਾਰ ਨੇ ਕਈਆਂ ਨੂੰ ਮਾਰੀ ਟੱਕਰ, ਇਕ 12 ਸਾਲਾ ਬੱਚੇ ਦੀ ਮੌਤ, 3 ਗੰਭੀਰ ਜ਼ਖ਼ਮੀ ਹਾਦਸੇ ਮਗਰੋਂ ਗ਼ੁੱਸੇ ’ਚ ਆਏ ਲੋਕਾਂ ਵਲੋਂ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ

ਬਠਿੰਡਾ, 9 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ):- ਅੱਜ ਦੇਰ ਸ਼ਾਮ ਬਠਿੰਡਾ-ਮਲੋਟ ਰੋਡ ’ਤੇ ਥਰਮਲ ਪਲਾਂਟ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਕਈਆਂ ਨੂੰ ਦਰੜ ਦਿੱਤਾ, ਜਿਸ ਕਾਰਨ ਇਕ 12 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ।

ਬਠਿੰਡਾ-ਮਲੋਟ ਰੋਡ ’ਤੇ ਸੜਕ ਜਾਮ ਕਰਕੇ ਬੈਠੇ ਲੋਕ। 10-11-2026
ਬਠਿੰਡਾ, 9 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ):- ਅੱਜ ਦੇਰ ਸ਼ਾਮ ਬਠਿੰਡਾ-ਮਲੋਟ ਰੋਡ ’ਤੇ ਥਰਮਲ ਪਲਾਂਟ ਕੋਲ ਇਕ ਤੇਜ਼ ਰਫ਼ਤਾਰ ਕਾਰ ਨੇ ਕਈਆਂ ਨੂੰ ਦਰੜ ਦਿੱਤਾ, ਜਿਸ ਕਾਰਨ ਇਕ 12 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਮੇਤ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਲੋਟ ਰੋਡ ਵਾਲੇ ਪਾਸੀਓ ਇਕ ਤੇਜ ਰਫ਼ਤਾਰ ਕਾਲੇ ਰੰਗ ਦੀ ਐਟੋਸ ਕਾਰ ਆਈ, ਜੋ ਸਿਵੀਆ ਵਾਲੇ ਪਾਸੀਓ ਅਚਾਨਕ ਸੜਕ ’ਤੇ ਚੜ੍ਹਦੇ ਇਕ ਮੋਟਰ ਸਾਈਕਲ ਨੂੰ ਪਾਸ ਕਰਦੀ ਹੋਈ ਅੱਗੇ ਇਕ ਥਾਰ ਗੱਡੀ ਨੂੰ ਕੱਟ ਮਾਰਨ ਸਮੇਂ ਬੇਕਾਬੂ ਹੋ ਗਈ ਅਤੇ ਕਾਰ ਨੇ ਪਹਿਲਾਂ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਸੜਕ ਕਿਨਾਰੇ ਖੜੇ ਇਕ ਹੋਰ ਮੋਟਰਸਾਈਕਲ, ਜਿਸ ਉੱਪਰ ਇਕ 12 ਸਾਲਾਂ ਲੜਕਾ ਬੈਠਾ ਸੀ, ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਤੋਂ ਬਾਅਦ ਕਾਰ ਨੇ ਹੋਰ ਲੋਕਾਂ ਨੂੰ ਵੀ ਦਰੜ ਦਿੱਤਾ। ਹਾਦਸੇ ਵਿਚ ਹਰਮਨ (12) ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਦਿਓਣ ਦੀ ਮੌਤ ਹੋ ਗਈ, ਜਦਕਿ ਅੰਮ੍ਰਿਤ ਸਿੰਘ (40 ) ਪੁੱਤਰ ਕੌਰ ਸਿੰਘ ਅਤੇ ਮਮਤਾ (36) ਪਤਨੀ ਰੂਪ ਰਾਮ, ਦੋਵੇਂ ਵਾਸੀ ਖੇਤਾ ਸਿੰਘ ਬਸਤੀ ਅਤੇ ਪਿੰਡ ਸਿਵੀਆਂ ਦੀ ਰਹਿਣ ਵਾਲੀ 15 ਸਾਲਾ ਪਾਲੀ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਮਮਤਾ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ, ਜਦਕਿ ਅੰਮ੍ਰਿਤ ਸਿੰਘ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰ ਅਤੇ ਥਾਣਾ ਥਰਮਲ ਦੀ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਈ। ਨੌਜਵਾਨ ਸੁਸਾਇਟੀ ਦੇ ਵਰਕਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਹਰਮਨ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਦੂਜੇ ਪਾਸੇ ਹਾਦਸੇ ਤੋਂ ਗ਼ੁੱਸੇ ਵਿਚ ਆਏ ਸੜਕ ’ਤੇ ਮੌਜੂਦ ਲੋਕਾਂ ਨੇ ਜਾਮ ਲਗਾ ਆਵਾਜਾਈ ਠੱਪ ਕਰਦਿਆਂ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਫ਼ਰਾਰ ਕਾਰ ਸਵਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਹਾਦਸੇ ਵਾਲੇ ਕੱਟ ’ਤੇ ਪੱਕੇ ਤੌਰ ’ਤੇ ਬੈਰੀਕੇਡਿੰਗ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਪੁਲਿਸ ਵਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਲੋਕਾਂ ਨੇ ਜਾਮ ਖੋਲ੍ਹ ਦਿੱਤਾ।
ਪਿਛਲੀ ਖ਼ਬਰ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਨਕੁੱਟ ਦਾ ਤਿਉਹਾਰ ਅਗਲੀ ਖ਼ਬਰ ਘਰ ’ਚੋਂ ਸਾਮਾਨ ਚੋਰੀ ਕਰਨ ਵਾਲੇ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।