10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ

ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਦੇ ਗੇਟ ਨੰਬਰ 1 ਨੇੜੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਨਾਲ ਗੰਭੀਰ ਜ਼ਖਮੀ ਹੋ ਗਿਆ। ਸਹਾਰਾ ਹੈੱਡਕੁਆਰਟਰ ’ਤੇ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਦੇ ਗੇਟ ਨੰਬਰ 1 ਨੇੜੇ ਇਕ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਨਾਲ ਗੰਭੀਰ ਜ਼ਖਮੀ ਹੋ ਗਿਆ। ਸਹਾਰਾ ਹੈੱਡਕੁਆਰਟਰ ’ਤੇ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਗੰਭੀਰ ਹਾਲਤ ਵਿਚ ਪਏ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਹਿਚਾਣ ਸਤਿੰਦਰ ਪਾਲ ਸਿੰਘ (34) ਵਾਸੀ ਮਲੋਟ ਵਜੋਂ ਹੋਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੀ ਘਟਨਾ ਸਥਾਨ ਪਹੁੰਚ ਗਏ ਸਨ। ਉਨ੍ਹਾਂ ਦੀ ਮੌਜੂਦਗੀ ਵਿਚ, ਸਹਾਰਾ ਟੀਮ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਸਥਾਨਕ ਥਰਮਲ ਥਾਣੇ ਦੀ ਪੁਲਿਸ ਟੀਮ ਘਟਨਾ ਦੀ ਜਾਂਚ ਕਰ ਹੈ।
ਪਿਛਲੀ ਖ਼ਬਰ ਬਠਿੰਡਾ ਪੁਲਿਸ ਪੀ.ਸੀ.ਆਰ ਟੀਮ ਨੇ ਚੋਰੀ ਹੋਇਆ ਮੋਟਰਸਾਈਕਲ ਲੱਭ ਕੇ ਮਾਲਕ ਹਵਾਲੇ ਕੀਤਾ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ’ਤੇ ਰੰਗੋਲੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।