12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡਾ. ਪ੍ਰਗਟ ਸਿੰਘ ਵਿਰਕ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਠਿੰਡਾ, 10 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹਾਈਕਮਾਨ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਡਾ. ਪ੍ਰਗਟ ਸਿੰਘ ਵਿਰਕ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਾਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹਾਈਕਮਾਨ ਵਲੋਂ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਡਾ. ਪ੍ਰਗਟ ਸਿੰਘ ਵਿਰਕ ਨੂੰ ਬਠਿੰਡਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਉਪ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਡਾ. ਪ੍ਰਗਟ ਸਿੰਘ ਵਿਰਕ ਨੇ ਆਪਣੀ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਮੁੱਖ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ, ਪੀ.ਏ.ਸੀ. ਮੈਂਬਰ ਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਹਲਕਾ ਰਾਮਪੁਰਾ ਫੂਲ ਦੇ ਇੰਚਾਰਜ ਗੁਰਵੀਰ ਸਿੰਘ ਗਿੱਲ ਰੌਂਤਾ, ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਤੇ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ, ਸੰਸਦੀ ਬੋਰਡ ਦੇ ਮੈਂਬਰਾਂ ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ ਤੇ ਕਾਬਲ ਸਿੰਘ ਅਤੇ ਮਾਲਵਾ ਜੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਹਲਕਾ ਇੰਚਾਰਜ ਗੂਰੁ ਹਰਸਹਾਏ ਸਮੇਤ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਇਸ ਅਹਿਮ ਜ਼ਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨਗੇ।ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ, ਗੁਰਤੇਜ ਸਿੰਘ ਫ਼ੌਜੀ, ਕੁਲਦੀਪ ਸਿੰਘ ਗੋਸਲ, ਗੁਰਦੀਪ ਸਿੰਘ ਸਿੱਧੂ, ਕਰਨਵੀਰ ਸਿੰਘ ਬਰਾੜ, ਜਥੇਦਾਰ ਰੇਸ਼ਮ ਸਿੰਘ ਬਲਾਹੜ ਮਹਿਮਾ, ਹਰਮੰਦਰ ਸਿੰਘ ਗੁਲਾਬਗੜ, ਗੁਰਪ੍ਰੀਤ ਸਿਵੀਆ, ਜਗਸੀਰ ਸਿੰਘ ਸ਼ੇਰਗੜ੍ਹ, ਗੁਰਜੰਟ ਸਿੰਘ ਧੀਮਾਨ, ਨਿੰਦਰਪਾਲ ਬਠਿੰਡਾ, ਹਰਜੋਤ ਸਿੰਘ, ਸਤਵਿੰਦਰ ਸਿੰਘ, ਗੁਰਮੀਤ ਸਿੰਘ ਲੇਲੇਵਾਲਾ, ਬੱਬੂ ਸਿੰਘ ਖ਼ਾਲਸਾ, ਪਰਮਜੀਤ ਸਿੰਘ, ਗੁਰਮੀਤ ਸਿੰਘ ਬਠਿੰਡਾ, ਕੁਲਦੀਪ ਸਿੰਘ ਭੈਣੀ, ਦਰਸ਼ਨ ਸਿੰਘ ਗੋਨੇਆਣਾ ਖ਼ੁਰਦ, ਹਾਕਮ ਸਿੰਘ ਹੈਪੀ ਅਤੇ ਗਗਨ ਢਿੱਲੋਂ ਆਦਿ ਨੇ ਡਾ. ਪ੍ਰਗਟ ਸਿੰਘ ਵਿਰਕ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੂਰਾ ਮਹਿੰਗਾਈ ਭੱਤਾ ਨਾ ਦੇਣ ਦੀ ਨਿੰਦਾ ਸਰਕਾਰ ’ਤੇ ਮੰਗਾਂ ਅਣਗੌਲਿਆਂ ਕਰਨ... ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।