12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੂਜੀਆਂ ਪਾਰਟੀਆਂ ਦੇ ਆਗੂਆਂ ’ਤੇ ਸਾਰੀਆਂ ਰਵਾਇਤੀ ਪਾਰਟੀਆਂ ਦੀ ਨਿਰਭਰਤਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ: ਸਰੂਪ ਸਿੰਘ ਸਿੱਧੂ

ਰਾਮਾਂ ਮੰਡੀ, 10 ਨਵੰਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਦੀ ਦੂਜੀਆਂ ਸਾਰੀਆਂ ਪਾਰਟੀਆਂ ਦੇ ਆਗੂਆਂ ’ਤੇ ਵਧਦੀ ਨਿਰਭਰਤਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਦੂਜੀਆਂ ਧਿਰਾਂ ਦੇ ਆਗੂਆਂ ਨੂੰ ਆਪਣੇ ਵਿੱਚ ਸ਼ਾਮਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਉਣ ਲੱਗ ਜਾਂਦੀਆਂ ਹਨ।

ਅਜੀਤ ਡੈਸਕ 11-11-2026
ਰਾਮਾਂ ਮੰਡੀ, 10 ਨਵੰਬਰ (ਤਰਸੇਮ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਦੀ ਦੂਜੀਆਂ ਸਾਰੀਆਂ ਪਾਰਟੀਆਂ ਦੇ ਆਗੂਆਂ ’ਤੇ ਵਧਦੀ ਨਿਰਭਰਤਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਦੂਜੀਆਂ ਧਿਰਾਂ ਦੇ ਆਗੂਆਂ ਨੂੰ ਆਪਣੇ ਵਿੱਚ ਸ਼ਾਮਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਉਣ ਲੱਗ ਜਾਂਦੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਕਿਸੇ ਪਾਰਟੀ ਕੋਲ ਚੋਣਾਂ ਲੜਨ ਲਈ ਆਪਣੇ ਉਮੀਦਵਾਰ ਹੀ ਪੂਰੇ ਨਹੀਂ ਹਨ ਤਾਂ ਉਸ ਦੀ ਸਿਆਸੀ ਹੋਂਦ ਅਤੇ ਵਿਚਾਰਧਾਰਾ ਦਾ ਕੀ ਮਕਸਦ ਰਹਿ ਜਾਂਦਾ ਹੈ ਅਤੇ ਅਜਿਹਿਆਂ ਪਾਰਟੀਆਂ ਲੋਕਾਂ ਨੂੰ ਮਜ਼ਬੂਤ, ਇਮਾਨਦਾਰ ਸਰਕਾਰ ਕਿਵੇਂ ਦੇ ਸਕਦੀਆਂ ਹਨ? ਬਾਹਰੋਂ ਆਏ ਆਗੂਆਂ ਨੂੰ ਤੁਰੰਤ ਉਮੀਦਵਾਰ ਐਲਾਨਣ ਨਾਲ ਸਾਲਾਂ ਤੋਂ ਪਾਰਟੀ ਲਈ ਮਿਹਨਤ ਕਰ ਰਹੇ ਵਫ਼ਾਦਾਰ ਵਰਕਰਾਂ ਦੀ ਕੀ ਕਦਰ ਰਹਿ ਜਾਂਦੀ ਹੈ । ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਾਰੀਆਂ ਪਾਰਟੀਆਂ ਚੋਣਾਂ ਜਿੱਤਣ ਲਈ ਦੂਜੀਆਂ ਧਿਰਾਂ ਦੇ ਆਗੂਆਂ ’ਤੇ ਨਿਰਭਰ ਹਨ ਤਾਂ ਸਿਧਾਂਤਾਂ, ਵਿਚਾਰਧਾਰਾ ਅਤੇ ਇਮਾਨਦਾਰੀ ਦੀ ਰਾਜਨੀਤੀ ਵਾਲੀ ਪਾਰਟੀ ਕਿੱਥੇ ਰਹਿ ਗਈ ਹੈ? ਉਨ੍ਹਾਂ ਮੰਗ ਕੀਤੀ ਕਿ ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਆਗੂਆਂ ਦੇ ਚੋਣ ਲੜਨ ’ਤੇ ਪਾਬੰਦੀ ਲਗਾਉਣ ਲਈ ਕਾਨੂੰਨੀ ਵਿਵਸਥਾ ਕੀਤੀ ਜਾਵੇ। ਨਾਲ ਹੀ ਪਾਰਟੀਆਂ ਨੂੰ ਦਲ-ਬਦਲੀ ਦੀ ਬਜਾਏ ਆਪਣੀ ਵਿਚਾਰਧਾਰਾ, ਵਰਕਰਾਂ ਦੀ ਕਦਰ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਪਿਛਲੀ ਖ਼ਬਰ ਡੀ.ਜੀ.ਐੱਸ.ਈ. ਪੰਜਾਬ ਨੂੰ ਮਿਲੇਗਾ ਡੀ.ਟੀ.ਐੱਫ. ਅਤੇ ਆਦਰਸ਼ ਸਕੂਲ ਐਸੋਸੀਏਸ਼ਨ ਦਾ ਵਫ਼ਦ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਤਿੰਨ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।