11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ

ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 9 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11,76,238 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ।

ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ 9 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 11,76,238 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ ਕੁੱਲ 10,20,293 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚ ਪਨਗ੍ਰੇਨ ਵਲੋਂ 4,32,744 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 2,40,962 ਮੀਟ੍ਰਿਕ ਟਨ, ਪਨਸਪ ਵਲੋਂ 2,24,287 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 1,22,300 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿਚ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਹੁਣ ਤੱਕ ਕਿਸਾਨਾਂ ਨੂੰ ਕੁੱਲ 2,235.83 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਤੋਂ ਲੈ ਕੇ ਲਿਫ਼ਟਿੰਗ ਤੇ ਅਦਾਇਗੀ ਤੱਕ ਦੀ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਈ ਜਾ ਸਕੇ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਹੋਈ ਵਿਚਾਰ-ਚਰਚਾ, ਬਠਿੰਡਾ ਦਿਹਾਤੀ ਤੋਂ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰਾ... ਅਗਲੀ ਖ਼ਬਰ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਵਿੱਚ ਗਿਰਾਵਟ ਚਿੰਤਾਜਨਕ-ਸ਼ੈਲਜਾ ਭਾਜਪਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨਹੀਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।