11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ

ਰਾਮਾਂ ਮੰਡੀ, 10 ਨਵੰਬਰ (ਤਰਸੇਮ ਸਿੰਗਲਾ)- ਭਗਵਾਨ ਸ੍ਰੀ ਵਿਸ਼ਵਕਰਮਾ ਮਹਾਰਾਜ ਜੀ ਦੇ ਪਾਵਨ ਦਿਹਾੜੇ ਮੌਕੇ ਭਾਜਪਾ ਦੇ ਤਲਵੰਡੀ ਸਾਬੋ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਪੂਜਾ ਸਮਾਗਮਾਂ ਵਿਚ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ, ਕਾਰੀਗਰ ਭਾਈਚਾਰੇ ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ ਅਤੇ ਤਕਨੀਕੀ ਹੁਨਰ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ।

ਅਜੀਤ ਡੈਸਕ 11-11-2026
ਰਾਮਾਂ ਮੰਡੀ, 10 ਨਵੰਬਰ (ਤਰਸੇਮ ਸਿੰਗਲਾ)- ਭਗਵਾਨ ਸ੍ਰੀ ਵਿਸ਼ਵਕਰਮਾ ਮਹਾਰਾਜ ਜੀ ਦੇ ਪਾਵਨ ਦਿਹਾੜੇ ਮੌਕੇ ਭਾਜਪਾ ਦੇ ਤਲਵੰਡੀ ਸਾਬੋ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਵੱਖ-ਵੱਖ ਥਾਵਾਂ ‘ਤੇ ਕਰਵਾਏ ਗਏ ਪੂਜਾ ਸਮਾਗਮਾਂ ਵਿਚ ਸ਼ਿਰਕਤ ਕਰਦਿਆਂ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੂਹ ਸੰਗਤ, ਕਾਰੀਗਰ ਭਾਈਚਾਰੇ ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਕਿਹਾ ਕਿ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਨੂੰ ਸਿਰਜਣਾ, ਕਲਾ ਅਤੇ ਤਕਨੀਕੀ ਹੁਨਰ ਦੇ ਪ੍ਰਤੀਕ ਵਜੋਂ ਪੂਜਿਆ ਜਾਂਦਾ ਹੈ। ਜਿਸ ਹੱਥ ਵਿਚ ਹੁਨਰ ਹੁੰਦਾ ਹੈ, ਉਸ ਹੱਥ ਵਿਚ ਪਰਮਾਤਮਾ ਦੀ ਬਖ਼ਸ਼ਿਸ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਿਹਨਤ, ਹੁਨਰ ਅਤੇ ਇਮਾਨਦਾਰੀ ਮਨੁੱਖ ਦੀ ਸਭ ਤੋਂ ਵੱਡੀ ਪੂੰਜੀ ਹਨ ਅਤੇ ਕਾਰੀਗਰ ਭਾਈਚਾਰਾ ਆਪਣੀ ਮਿਹਨਤ ਨਾਲ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਹਰ ਵਰਗ ਦੇ ਲੋਕਾਂ ਦੇ ਕਾਰੋਬਾਰਾਂ ਵਿਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ ਹੋਵੇ ਅਤੇ ਹਰੇਕ ਪਰਿਵਾਰ ਦੀ ਝੋਲੀ ਖੁਸ਼ੀਆਂ ਤੇ ਬਰਕਤਾਂ ਨਾਲ ਭਰੀ ਰਹੇ। ਇਸ ਮੌਕੇ ਉਨ੍ਹਾਂ ਸਾਧ-ਸੰਗਤ, ਕਾਰੀਗਰ ਵੀਰਾਂ ਅਤੇ ਸਤਿਕਾਰਯੋਗ ਸ਼ਖ਼ਸੀਅਤਾਂ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਅਤੇ ਐਨ.ਜੀ.ਜੀ. ਟੀਮ ਵੀ ਮੌਜੂਦ ਰਹੀ।
ਪਿਛਲੀ ਖ਼ਬਰ ਪਾਥਫਾਈਂਡਰ ਗਲੋਬਲ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸਾਲਾਨਾ ਸਮਾਗਮ ‘ਵੰਡਰਫੈਸਟ 2026’ ਅਗਲੀ ਖ਼ਬਰ ਸ੍ਰੀ ਗਊਸ਼ਾਲਾ ਵਿਖੇ ਅਨਕੁੱਟ ਦਾ ਪ੍ਰਸ਼ਾਦ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।