12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਾਂਗਰਸ ਦਾ ਚੋਣ ਮੈਨੀਫੈਸਟੋ ਹਰ ਵਰਗ ਦੀ ਕਰੇਗਾ ਗੱਲ-ਡਾ. ਅਮਰ ਸਿੰਘ

ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਕਾਂਗਰਸ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਵਲੋਂ ਬਠਿੰਡਾ ਵਿਚ ਮਾਲਵਾ ਖੇਤਰ ਦੇ ઠ6 ਜ਼ਿਲ੍ਹਿਆਂ ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜਪੁਰ ਨਾਲ ਸਬੰਧਿਤ ਕਾਂਗਰਸ ਦੇ ਅਹੁਦੇਦਾਰਾਂ-ਵਰਕਰਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਵੱਖ-ਵੱਖ ਵਰਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਗੱਲਬਾਤ ਕੀਤੀ ਗਈ। ਇਸ ਮੌਕੇ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ.

ਬਠਿੰਡਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਨਾਲ ਗੁਰਜੀਤ ਸਿੰਘ ਔਜਲਾ ਤੇ ਹੋਰ। ਤਸਵੀਰ: ਲਵਲੀ 12-11-2026
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਕਾਂਗਰਸ ਪਾਰਟੀ ਦੀ ਚੋਣ ਮੈਨੀਫੈਸਟੋ ਕਮੇਟੀ ਵਲੋਂ ਬਠਿੰਡਾ ਵਿਚ ਮਾਲਵਾ ਖੇਤਰ ਦੇ ઠ6 ਜ਼ਿਲ੍ਹਿਆਂ ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜਪੁਰ ਨਾਲ ਸਬੰਧਿਤ ਕਾਂਗਰਸ ਦੇ ਅਹੁਦੇਦਾਰਾਂ-ਵਰਕਰਾਂ, ਕਿਸਾਨਾਂ, ਵਪਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਵੱਖ-ਵੱਖ ਵਰਗ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਗੱਲਬਾਤ ਕੀਤੀ ਗਈ। ਇਸ ਮੌਕੇ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ, ਕੋ ਚੇਅਰਮੈਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਅਤੇ ਸਾਬਕਾ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਵੱਖ-ਵੱਖ ਹਲਕਿਆਂ ਦੇ ਇੰਚਾਰਜ ਅਤੇ ਲੀਡਰਸ਼ਿਪ ਮੌਜੂਦ ਰਹੀ।ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਹੋਈ ਇਕੱਤਰਤਾ ਉਪਰੰਤ ਪ੍ਰੈੱਸ ਕਾਨਫ਼ਰੰਸ ਕਰਦਿਆਂ ઠ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਦੱਸਿਆ ਕਿ ਅੱਜ 150 ਤੋਂ ਵੱਧ ਵੱਖ-ਵੱਖ ਵਰਗਾਂ, ਜਿਨ੍ਹਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਤੋਂ ਇਲਾਵਾ ਕਿਸਾਨ-ਮਜ਼ਦੂਰ, ਮੁਲਾਜ਼ਮ, ਕੱਚੇ ਕਾਮੇ, ਵਪਾਰੀ ਅਤੇ ਆਮ ਲੋਕਾਂ ਸ਼ਾਮਲ ਸਨ, ਦੇ ਨੁਮਾਇੰਦਿਆਂ ਵਲੋਂ ਆਪਣੇ ਆਪਣੇ ਵਰਗ ਦੀਆਂ ਸਮੱਸਿਆਵਾਂ ਨੂੰ ਚੋਣ ਮੈਨੀਫੈਸਟੋ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਸੁਝਾਅ ਦਿੱਤੇ ਗਏ। ਡਾ. ਅਮਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕ-ਰਾਇ ਮੁਤਾਬਿਕ ਆਪਣਾ ਅਜਿਹਾ ਚੋਣ ਮੈਨੀਫੈਸਟੋ ਤਿਆਰ ਕਰੇਗੀ, ਜੋ ਹਰ ਵਰਗ ਦੀ ਗੱਲ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੰਜ ਰੁਪਏ ਯੂਨਿਟ ਬਿਜਲੀ ਦੇਣ ਦੀ ਗ ੱਲ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚੋਂ ਲਈ ਗਈ ਹੈ ਪ੍ਰੰਤੂ ਕਾਂਗਰਸ ਵਪਾਰੀਆਂ ਨੂੰ ਇਸ ਤੋਂ ਵੱਡੀ ਰਾਹਤ ਦੇਵੇਗੀ। ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਆਪ’ ਵਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਕਿ ਸਰਕਾਰ ਬਦਲਣ ‘ਤੇ 1000 ਤੇ 1500 ਰੁਪਏ ਵਾਲੀਆਂ ਯੋਜਨਾਵਾਂ ਬੰਦ ਹੋ ਜਾਣਗੀਆਂ, ਜਦਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਕੋਈ ਵੀ ਲੋਕ ਭਲਾਈ ਸਕੀਮ ਬੰਦ ਨਹੀਂ ਕੀਤੀ ਜਾਵੇਗੀ, ਸਗੋਂ ਇਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਾਂਗਰਸੀ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਗੈਂਗਸਟਰਵਾਦ, ਵਪਾਰੀਆਂ ਦੀ ਸੁਰੱਖਿਆ ਅਤੇ ਮਹਿਲਾਵਾਂ ਦੀ ਤਰੱਕੀ ਵਰਗੇ ਵੱਡੇ ਮੁੱਦੇ ਹਨ, ਜਿਨ੍ਹਾਂ ਨੂੰ ਕਾਂਗਰਸੀ ਹੀ ਹੱਲ ਕਰ ਸਕਦੀ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਭਾਜਪਾ ਧਰਮ ਦੇ ਨਾਂ ‘ਤੇ ਲੋਕਾਂ ਵਿਚ ਵੰਡੀਆਂ ਪਾਉਣ ਦੀ ਰਾਜਨੀਤੀ ਕਰਦੀ ਹੈ, ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਾਬਕਾ ਚੇਅਰਪਰਸਨ ਸੋਨੀਆ ਗਾਂਧੀ ਦੀ ਕਿਤਾਬ ਵਿਚ ‘84 ਸਿੱਖ ਕਤਲੇਆਮ’ ਦੀ ਗੱਲ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਸ਼ੁਭਦੀਪ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ, ਨਵਦੀਪ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਹਰਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ, ਕੁਲਵੰਤ ਰਾਏ ਸਿੰਗਲਾ ਜ਼ਿਲ੍ਹਾ ਪ੍ਰਧਾਨ ਮਾਨਸਾ, ਬਲਜੀਤ ਸਿੰਘ, ਮਾਧੋ ਸ਼ਰਮਾ, ਸੁਖਦੇਵ ਸਿੰਘ ਚਹਿਲ, ਅਵਤਾਰ ਸਿੰਘ ਗੋਨਿਆਣਾ, ਨਰਿੰਦਰ ਗਾਂਧੀ, ਭੁਪਿੰਦਰ ਗੋਰਾ, ਐਡਵੋਕੇਟ ਸੁਖਪ੍ਰੀਤ ਕੌਰ ਮਹਿਮਾ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਪਿੰਡਾਂ ਵਿਚ ਚਲਾਇਆ ਵਿਸ਼ੇਸ਼ ਸਰਚ ਅਭਿਆਨ ਅਗਲੀ ਖ਼ਬਰ ਜੱਸੀ ਪੌ ਵਾਲੀ ਚੌਕ ਨਜ਼ਦੀਕ ਤਿੰਨ ਵਾਹਨਾਂ ਦੀ ਟੱਕਰ ਵਾਲ-ਵਾਲ ਬਚੀਆਂ ਬੱਸ ਦੀਆਂ ਸਵਾਰੀਆਂ ਤੇ ਵਾਹਨ ਚਾਲਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।