13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੋਪਾਲ ਸਿੰਘ ਕੋਟਫੱਤਾ ਨੂੰ ਟਿਕਟ ਮਿਲਣ ’ਤੇ ਪਾਰਟੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ

ਕੋਟਫੱਤਾ, 12 ਨਵੰਬਰ (ਰਣਜੀਤ ਸਿੰਘ ਬੁੱਟਰ)- ਆਮ ਆਦਮੀ ਪਾਰਟੀ ਵਲੋਂ ਜਾਰੀ ਵਿਧਾਨ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਦੀ ਲਿਸਟ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਦੇ ਦਿਹਾਤੀ ਤੋਂ ਬਹੁਤ ਹੀ ਮਿਹਨਤੀ, ਅਣਥੱਕ, ਸੇਵਾ ਮੁਕਤ ਐਸ. ਡੀ.

ਅਜੀਤ ਡੈਸਕ 13-11-2026
ਕੋਟਫੱਤਾ, 12 ਨਵੰਬਰ (ਰਣਜੀਤ ਸਿੰਘ ਬੁੱਟਰ)- ਆਮ ਆਦਮੀ ਪਾਰਟੀ ਵਲੋਂ ਜਾਰੀ ਵਿਧਾਨ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਦੀ ਲਿਸਟ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਦੇ ਦਿਹਾਤੀ ਤੋਂ ਬਹੁਤ ਹੀ ਮਿਹਨਤੀ, ਅਣਥੱਕ, ਸੇਵਾ ਮੁਕਤ ਐਸ.ਡੀ.ਐਮ. ਗੋਪਾਲ ਸਿੰਘ ਕੋਟਫੱਤਾ ਨੂੰ ਉਮੀਦਵਾਰ ਐਲਾਨਿਆ ਗਿਆ। ਪਾਰਟੀ ਵਰਕਰਾਂ ਵਿਚ ਇਸ ਖ਼ਬਰ ਨਾਲ ਖ਼ੁਸ਼ੀ ਦੀ ਲਹਿਰ ਦੌੜ ਗਈ ਤੇ ਗੋਪਾਲ ਸਿੰਘ ਕੋਟਫੱਤਾ ਨੂੰ ਵਧਾਈ ਦੇਣ ਵਾਲਿ ਆਂ ਦਾ ਤਾਂਤਾ ਲੱਗ ਗਿਆ। ਗੋਪਾਲ ਸਿੰਘ ਦੀ ਇਲਾਕੇ ‘ਚ ਚੰਗੀ ਸ਼ਾਖ਼ ਹੈ ਤੇ ਉਹ ਹਰ ਪਾਰਟੀ ਵਰਕਰ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਦੇ ਹਨ। ਬਠਿੰਡਾ ਦਿਹਾਤੀ ਦੇ ਲੋਕਾਂ ਨੇ ਕੋਟ ਫੱਤਾ ਨਗਰ ਦੇ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਵਧਾਈ ਦਿੱਤੀ ਕਿਉਂਕਿ ਗੋਪਾਲ ਸਿੰਘ ਤੀਸਰੇ ਉਹ ਸ਼ਖ਼ਸ ਹਨ ਜਿਨ੍ਹਾਂ ਨੂੰ ਕਿਸੇ ਰਾਜਨੀਤਿਕ ਪਾਰਟੀ ਨੇ ਆਪਣਾ ਵਿਧਾਨ ਸਭਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਕੋਟਫੱਤਾ ਨਗਰ ਦੀਆਂ ਦੋ ਸ਼ਖ਼ਸੀਅਤਾਂ ਵਿਧਾਇਕ ਰਹਿ ਚੁੱਕੀਆਂ ਹਨ।
ਪਿਛਲੀ ਖ਼ਬਰ ਵਿਦਿਆਰਥਣਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ 13-11-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।