14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਬਲਾਕ ਪੱਧਰੀ ਵਿਸ਼ਾ ਮੇਲਾ ਸਫਲਤਾਪੂਰਵਕ ਨੇਪਰੇ ਚੜ੍ਹਿਆ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (ਐਸ. ਸੀ.

ਅਜੀਤ ਡੈਸਕ 14-11-2026
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (ਐਸ.ਸੀ.ਈ.ਆਰ.ਟੀ) ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਰਾਜੀਵ ਛਾਬੜਾ ਦੀ ਰਹਿਨੁਮਾਈ ਹੇਠ, ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਜਿਉਂਦ ਵਿਖੇ ਸਕੂਲ ਮੁੱਖ ਅਧਿਆਪਿਕਾ ਕੁਲਵਿੰਦਰ ਕੌਰ ਸਿੱਧੂ ਦੀ ਅਗਵਾਈ ਹੇਠ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ। ਇਸ ਮੇਲੇ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜੂਨੀਅਰ ਕੈਟਾਗਰੀ (6ਵੀਂ ਤੋਂ 8ਵੀਂ ਜਮਾਤ) ਇਸ ਕੈਟਾਗਰੀ ’ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੀਆਂ ਤਿਆਰ ਕੀਤੀਆਂ ਗਤੀਵਿਧੀਆਂ ਅਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ। ਇਸ ਦੌਰਾਨ ਬਲਾਕ ਨੋਡਲ ਅਫ਼ਸਰ ਕੁਲਵਿੰਦਰ ਕਟਾਰੀਆ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀਆਂ ਕੋਸ਼ਿਸ਼ਾਂ ਦੀ ਭਰਪੂਰ ਸ਼ਲਾਘਾ ਕੀਤੀ। ਸੀਨੀਅਰ ਕੈਟਾਗਰੀ (9ਵੀਂ ਤੋਂ 10ਵੀਂ ਜਮਾਤ) ਦੇ ਕਰਵਾਏ ਗਏ ਸੀਨੀਅਰ ਕੈਟਾਗਰੀ ਦੇ ਮੁਕਾਬਲਿਆਂ ’ਚ ਵੀ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੇ ਅੰਤ ’ਚ ਜੇਤੂ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਮੁੱਖ ਅਧਿਆਪਿਕਾ ਕੁਲਵਿੰਦਰ ਕੌਰ ਸਿੱਧੂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੇਲੇ ’ਚ ਪਹੁੰਚੇ ਸਾਰੇ ਹਿੱਸਾ ਲੈਣ ਵਾਲੇ ਵਿਦਿ ਆਰਥੀਆਂ ਅਤੇ ਅਧਿਆਪਕਾਂ ਲਈ ਰਿਫਰੈਸ਼ਮੈਂਟ ਅਤੇ ਦੁਪਹਿਰ ਦੇ ਖਾਣੇ ਦਾ ਵੀ ਸ਼ਾਨਦਾਰ ਪ੍ਰਬੰਧ ਕੀਤਾ ਗਿਆ ਸੀ। ਸਕੂਲ ਮੁਖੀ ਵਲੋਂ ਆਏ ਹੋਏ ਸਮੂਹ ਮਹਿਮਾਨਾਂ, ਅਧਿਆਪਕਾਂ ਅਤੇ ਬੱਚਿਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਵਿਖੇ ਤਿੰਨ ਦਿਨਾਂ ਸਪੋਰਟਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਚੋਰੀਆਂ, ਲੁੱਟਾਂ-ਖੋਹਾਂ, ਨਸ਼ੇ ਅਤੇ ਕਤਲ ਰੋਕਣ ਲਈ ਚੋਣ ਕਮਿਸ਼ਨ ਸਮੂਹ ਪਾਰਟੀਆਂ ਤੋਂ ਲਵੇ ਲਿਖਤੀ ਪੱਤਰ- ਸਰੂਪ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।